09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਦੇਸ਼ ਦੇ ਵਿਦਿਆਰਥੀਆਂ ਨੇ ਹੰਕਾਰੀ ਕੇਂਦਰ ਸਰਕਾਰ ਨੂੰ ਝੁਕਾਅ ਕੇ ਵੱਡੀ ਜਿੱਤ ਪ੍ਰਾਪਤ ਕੀਤੀ- ਬਲਾਕੀਪੁਰ

ਅਜੀਤ ਡੈਸਕ 28-07-2026

ਕਟਾਰੀਆਂ, 27 ਜੁਲਾਈ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਆਪ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨਾਲ ਵਿਦਿਆਰਥੀਆਂ ਦੀ ਵੱਡੀ ਜਿੱਤ ਹੋਈ ਹੈ ਤੇ ਕੇਂਦਰ ਸਰਕਾਰ ਦੀ ਪੁੱਠੀ ਗਿਣਤੀ ਵੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਘਟਨਾਵਾਂ ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਜੁਲਮ ਖਿਲਾਫ ਚੱਲ ਰਹੇ ਵਿਆਪਕ ਅੰਦੋਲਨ ਤੋਂ ਬਾਅਦ ਮੰਤਰੀ ਦਾ ਅਸਤੀਫ਼ਾ ਆਉਣਾ ਇਹ ਸਾਬਤ ਕਰਦਾ ਹੈ ਕਿ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਹੱਕਾਂ ਲਈ ਲੜਾਈ ਲੜੀ ਤੇ ਅੰਤ ਵਿੱਚ ਜਿੱਤ ਵੀ ਸਚਾਈ ਦੀ ਹੋਈ ਹੈ। ਇਸ ਮੌਕੇ ਪਰਮਿੰਦਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ, ਸੁਲੱਖਣ ਸਿੰਘ ਬੋਇਲ, ਦਵਿੰਦਰ ਸਿੰਘ ਬੋਇਲ, ਤਲਜਿੰਦਰ ਸਿੰਘ, ਮਨਜੀਤ ਸਿੰਘ ਖਰੌਦ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬਾਗੋਵਾਲ ਵਿਖੇ 3 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੀਨੀਅਰ ਸਿਟੀਜਨਜ਼ ਨੇ ਬੂਟੇ ਲਗਾ ਕੇ ਮਨਾਇਆ ਵਣ-ਮਹਾਂਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।