13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਐਸ.ਆਈ.ਆਰ ਦੌਰਾਨ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਪੰਜਾਬ ਭਰ ’ਚ ਅਵੱਲ ਰਹਿਣ ’ਤੇ ਐੱਸ.ਡੀ.ਐੱਮ ਸੁਨੀਲ ਫੋਗਾਟ ਵੱਲੋਂ ਸਟਾਫ਼ ਦਾ ਸਨਮਾਨ

ਅਜੀਤ ਡੈਸਕ 29-07-2026

ਬਲਾਚੌਰ, 28 ਜੁਲਾਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਐਸ.ਆਈ.ਆਰ ਦੌਰਾਨ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਪੂਰੇ ਪੰਜਾਬ ਵਿੱਚ ਅਵੱਲ ਰਹਿਣ ਦੀ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਵਿੱਚ ਐੱਸ.ਡੀ.ਐੱਮ ਸੁਨੀਲ ਫੋਗਾਟ ਵੱਲੋਂ ਸੁਪਰਵਾਈਜ਼ਰਾਂ, ਬੀ.ਐੱਲ.ਓ, ਮਾਸਟਰ ਟ੍ਰੇਨਰਾਂ, ਸਵੀਪ ਨੋਡਲ ਅਫ਼ਸਰ, ਆਈ.ਟੀ ਸੈੱਲ ਅਤੇ ਦਫ਼ਤਰੀ ਸਟਾਫ਼ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਟੀਮ ਵਰਕ, ਮਿਹਨਤ, ਸਮਰਪਣ ਅਤੇ ਸੁਚੱਜੇ ਤਾਲਮੇਲ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਡਿਜੀਟਾਈਜ਼ੇਸ਼ਨ ਦੀ ਅਹਿਮ ਭੂਮਿਕਾ ਹੈ ਅਤੇ ਸਮੂਹ ਟੀਮ ਨੇ ਇਹ ਜ਼ਿੰਮੇਵਾਰੀ ਬਹੁਤ ਹੀ ਕੁਸ਼ਲਤਾ ਨਾਲ ਨਿਭਾਈ ਹੈ। ਐੱਸ.ਡੀ.ਐੱਮ ਸੁਨੀਲ ਫੋਗਾਟ ਨੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਸੁਪਰਵਾਈਜ਼ਰ, ਬੀ ਐੱਲ ਓ, ਮਾਸਟਰ ਟ੍ਰੇਨਰ, ਸਵੀਪ ਨੋਡਲ ਅਫ਼ਸਰ, ਆਈ.ਟੀ ਸੈੱਲ ਅਤੇ ਦਫ਼ਤਰੀ ਕਰਮਚਾਰੀ ਦੇ ਸਹਿਯੋਗ ਅਤੇ ਅਣਥੱਕ ਮਿਹਨਤ ਸਦਕਾ ਇਹ ਉਪਲੱਬਧੀ ਸੰਭਵ ਹੋ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਨਮਾਨ ਪੂਰੀ ਟੀਮ ਦੀ ਲਗਨ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ ਅਤੇ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਸਰਕਾਰੀ ਕਾਰਜਾਂ ਨੂੰ ਹੋਰ ਬਿਹਤਰ ਢੰਗ ਨਾਲ ਅੰਜਾਮ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਔਲਖ ਅਤੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਸ਼ਰਮਾ ਨੇ ਸਮੂਹ ਸਟਾਫ਼ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹੇ ਦੀ ਟੀਮ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਮਿਸਾਲੀ ਪ੍ਰਾਪਤੀਆਂ ਹਾਸਲ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰੇਗੀ। ਸਮਾਗਮ ਦੌਰਾਨ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਸੀ ਸਾਂਝ, ਟੀਮ ਭਾਵਨਾ ਅਤੇ ਸੇਵਾ ਪ੍ਰਤੀ ਸਮਰਪਣ ਨਾਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਤਮ ਕਾਰਗੁਜ਼ਾਰੀ ਜਾਰੀ ਰੱਖਣ ਦਾ ਸੰਕਲਪ ਲਿਆ। ਇਸ ਮੌਕੇ ਸੁਨੀਲ ਫੋਗਾਟ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਹਲਕਾ-48, ਬਲਾਚੌਰ ਤੋਂ ਇਲਾਵਾ ਗੁਰਮੁੱਖ ਸਿੰਘ ਤਹਿਸੀਲਦਾਰ ਬਲਾਚੌਰ, ਗੁਰਿੰਦਰ ਸਿੰਘ ਨਾਇਬ ਤਹਿਸੀਲਦਾਰ-ਕਮ-ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਬਲਦੇਵ ਸਿੰਘ ਸੁਪਰਡੈਟ ਬਲਾਚੌਰ ਅਤੇ ਹੋਰ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 31 ਨੂੰ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਕਾਪੁਰ-ਆਲੋਵਾਲ ਪੁਲੀ ਦਾ ਅਧੂਰਾ ਕੰਮ ਬਣਿਆ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।