13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਾਮਲਾ ਸੀਵਰੇਜ ਦੀ ਸਫਾਈ ਨਾ ਹੋਣ ਕਾਰਨ ਘਰਾਂ ਵਿੱਚ ਹੀ ਵੜ ਰਹੇ ਗੰਦੇ ਪਾਣੀ ਦਾ-ਮੰਢਿਆਣੀ ਮੋੜ ’ਤੇ ਬਲਾਚੌਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 29-07-2026

ਬਲਾਚੌਰ, 28 ਜੁਲਾਈ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਦੇ ਵਾਰਡ ਨੰਬਰ-1 ਅਤੇ ਵਾਰਡ ਨੰਬਰ-2 ਦੇ ਵਸਨੀਕ ਸੀਵਰੇਜ ਦੀ ਨਿਕਾਸੀ ਨਾ ਹੋਣ ਤੋਂ ਪ੍ਰੇਸ਼ਾਨ ਹੋ ਕੇ ਸੜਕਾਂ ‘ਤੇ ਉਤਰ ਆਏ ਅਤੇ ਸੜਕ ਜਾਮ ਕਰ ਦਿੱਤੀ। ਗਲੀਆਂ ਵਿੱਚ ਸੀਵਰੇਜ ਦਾ ਪਾਣੀ ਜਮ੍ਹਾਂ ਹੋਣ ਤੋਂ ਲੰਬੇ ਸਮੇਂ ਤੋਂ ਪ੍ਰੇਸ਼ਾਨ ਵਸਨੀਕ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ‘ਤੇ ਗੁੱਸੇ ਵਿੱਚ ਆ ਗਏ। ਉਹ ਸੜਕ ਦੇ ਵਿਚਕਾਰ ਬੈਠ ਗਏ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸ ਨਾਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸੀਵਰੇਜ ਅਤੇ ਸੀਵਰੇਜ ਦੀ ਨਿਕਾਸੀ ਦੀ ਸਫਾਈ ਦੀ ਘਾਟ ਕਾਰਨ ਗਲੀਆਂ ਵਿੱਚ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਮੱਛਰਾਂ ਦੀ ਭਰਮਾਰ ਹੁੰਦੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਬਾਰੇ ਵਾਰ-ਵਾਰ ਸੂਚਿਤ ਕੀਤਾ ਸੀ, ਪਰ ਕੋਈ ਹੱਲ ਨਹੀਂ ਨਿਕਲਿਆ। ਸੂਚਨਾ ਮਿਲਣ ‘ਤੇ ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ ਸੁਨੀਲ ਕੌਸ਼ਲ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਸਨੀਕਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਲਗਭਗ ਪੌਣੇ ਘੰਟੇ ਤੋਂ ਬੰਦ ਸੜਕ ਨੂੰ ਮੁੜ ਖੋਲ੍ਹ ਦਿੱਤਾ ਗਿਆ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਵਾਰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਕੋਈ ਸਥਾਈ ਹੱਲ ਨਾ ਕੱਢਿਆ ਗਿਆ ਤਾਂ ਉਹ ਦੁਬਾਰਾ ਸੜਕ ਜਾਮ ਕਰਕੇ ਰੋਸ ਮੁਜ਼ਾਹਰਾ ਕਰਨ ਲਈ ਮਜਬੂਰ ਹੋਣਗੇ।

ਪਿਛਲੀ ਖ਼ਬਰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗਲਤ ਅਨਸਰਾਂ ਦਾ ਸੰਪੂਰਨ ਤੌਰ ’ਤੇ ਕੀਤਾ ਜਾਵੇ ਬਾਈਕਾਟ -ਮੰਗੂਪੁਰ ਅਗਲੀ ਖ਼ਬਰ ਕੰਪਿਊਟਰ ਅਧਿਆਪਕ 31 ਨੂੰ ਕਰਨਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।