03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਿਧਾਇਕਾ ਸੰਤੋਸ਼ ਕਟਾਰੀਆ ਨੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਸੰਜੀਵ ਚੇਚੀ ਦਾ ਕੀਤਾ ਸਨਮਾਨ

ਅਜੀਤ ਡੈਸਕ 30-07-2026
ਬਲਾਚੌਰ, 29 ਜੁਲਾਈ (ਨਰੇਸ਼ ਧੌਲ)- ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸੰਜੀਵ ਚੇਚੀ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਦੇ ਗ੍ਰਹਿ ਵਿਖੇ ਉਚੇਚੇ ਤੌਰ ‘ਤੇ ਪਹੁੰਚੇ ਜਿਥੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਉਨ੍ਹਾਂ ਦਾ ਗ੍ਰਹਿ ਵਿਖੇ ਪਹੁੰਚਣ ‘ਤੇ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਵਿਧਾਇਕਾ ਸੰਤੋਸ਼ ਕਟਾਰੀਆ ਨੇ ਸੰਜੀਵ ਚੇਚੀ ਨੂੰ ਜ਼ਿਲ੍ਹਾ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ‘ਤੇ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਇਸ ਖ਼ੁਸ਼ੀ ਦੇ ਮੌਕੇ ‘ਤੇ ਉਨ੍ਹਾਂ ਨੂੰ ਲੋਈ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਸ ਪ੍ਰਗਟਾਈ ਕਿ ਸੰਜੀਵ ਚੇਚੀ ਦੀ ਸਖਤ ਮਿਹਨਤ ਸਦਕਾ ਜ਼ਿਲ੍ਹੇ ਵਿੱਚ ਪਾਰਟੀ ਸੰਗਠਨ ਜ਼ਮੀਨੀ ਪੱਧਰ ‘ਤੇ ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸਾਰੇ ਆਗੂ ਤੇ ਵਰਕਰ ਮਿਲ ਕੇ ਕੰਮ ਕਰਨਗੇ। ਇਸ ਮੌਕੇ ਕਰਨਵੀਰ ਕਟਾਰੀਆ ਹਲਕਾ ਯੂਥ ਪ੍ਰਧਾਨ ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਵੀਰ ਮੀਲੂ ਬਲਾਕ ਪ੍ਰਧਾਨ, ਰੋਕੀ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਰਧ ਮਾਪਿਆਂ ਦੀ ਸੰਭਾਲ ਜ਼ਰੂਰੀ - ਸੋਮਪਾਲ ਸਿੰਘ ਬੰਗਾ ਅਗਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਦੇ ਵਫਦ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।