03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ ਵੰਡੇ ਬੈਗ

ਅਜੀਤ ਡੈਸਕ 30-07-2026
ਬਲਾਚੌਰ, 29 ਜੁਲਾਈ (ਨਰੇਸ਼ ਧੌਲ) - ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵੱਲੋਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਲਾਚੌਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਗੁਣਵੱਤਾ ਭਰਪੂਰ ਸਿੱਖਿਆ ਪ੍ਰਾਪਤ ਕਰ ਸਕਣ। ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਉੱਚ ਪੱਧਰੀ ਸਿੱਖਿਆ, ਲੋੜੀਂਦੀਆਂ ਸਹੂਲਤਾਂ ਅਤੇ ਸਿੱਖਣ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨਾ ਹੈ। ਇਸ ਮੌਕੇ ਹਲਕਾ ਬਲਾਚੌਰ ਤੋਂ ਸੈਣੀ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੈਣੀ, ਹਲਕਾ ਬਲਾਚੌਰ ਤੋਂ ਐਸ.ਸੀ. ਵਿੰਗ ਦੇ ਪ੍ਰਧਾਨ ਕੁਲਦੀਪ ਕੁਮਾਰ, ਹਲਕਾ ਕੋਆਰਡੀਨੇਟਰ ਅਨਿਲ ਨਾਹਰ, ਕੌਂਸਲਰ ਨਿਰਮਲਾ ਰਾਣੀ, ਰਾਮ ਪਾਲ ਮਹੈਸ਼ੀ, ਜਸਵਿੰਦਰ ਸਿਆਣ, ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।
ਪਿਛਲੀ ਖ਼ਬਰ ਜੋ ਕਾਂਗਰਸੀ ਨੀਟ ਦੇ ਮੁੱਦੇ ’ਤੇ ਧਰਨੇ ਦੇ ਰਹੇ ਹਨ, ਉਨ੍ਹਾਂ ਨੂੰ ਆਪਣਾ ਪਿਛਲਾ ਇਤਿਹਾਸ ਦੇਖਣਾ ਚਾਹੀਦਾ ਹੈ - ਵਿਜੇ ਭਾਟੀ... ਅਗਲੀ ਖ਼ਬਰ ਸੁੱਜੋਂ ’ਚ ਕਿਰਤੀ ਕਿਸਾਨ ਯੂਨੀਅਨ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।