04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਦੌਰਾਨ ਪੰਜਾਬ ਡੇਅਰੀ ਵਿਕਾਸ ਦੇ ਕਰਮਚਾਰੀਆਂ ਅਤੇ ਪੈਨਸ਼ਨਰਜ਼ ਨੇ ਤ੍ਰਿਵੈਣੀਆਂ ਲਗਾਈਆਂ

ਅਜੀਤ ਡੈਸਕ 31-07-2026
ਪੋਜੇਵਾਲ ਸਰਾਂ, 30 ਜੁਲਾਈ (ਨਵਾਂਗਰਾਈਂ) - ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਪਿਛਲੇ ਦੋ ਸਾਲ 6 ਮਹੀਨੇ ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ। ਇਸ ਸੇਵਾ ਦੌਰਾਨ ਪੰਜਾਬ ਡੇਅਰੀ ਵਿਕਾਸ ਵਿਭਾਗ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਵੱਲੋਂ ਕਿਲਾ ਅਨੰਦਗੜ੍ਹ ਸਾਹਿਬ ਦੇ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਇਸ ਮਾਰਗ ’ਤੇ ਤ੍ਰਿਵੈਣੀਆਂ ਲਗਾ ਕੇ ਕਾਰ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ। ਇਸ ਮੌਕੇ ਬੂਟੇ ਲਗਾਉਣ ਦੀ ਸ਼ੁਰੂਆਤ ਬਾਬਾ ਸਾਬ ਸਿੰਘ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਗੁਰਿੰਦਰਪਾਲ ਸਿੰਘ ਕਾਹਲੋਂ ਸਾਬਕਾ ਡਿਪਟੀ ਡਾਇਰੈਕਟਰ ਤੇ ਕੁਲਦੀਪ ਸਿੰਘ ਜੱਸਲ ਸਾਬਕਾ ਡਾਇਰੈਕਟਰ ਵਲੋਂ ਕੀਤੀ ਗਈ। ਇਸ ਮੌਕੇ ਉਹਨਾਂ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਜੋ ਪੁਰਾਤਨ ਬੂਟੇ ਹਨ ਜਿਹਨਾਂ ਦਾ ਗੁਰੂ ਮਹਾਰਾਜ ਦੀ ਬਾਣੀ ਦੇ ਵਿੱਚ ਜ਼ਿਕਰ ਆਉਂਦਾ ਹੈ ਜਿਵੇਂ ਜੰਡ, ਪਿੱਪਲ, ਟਾਹਲੀ, ਜਾਮਣ, ਬੋਹੜ, ਬੇਰੀ ਹੋਰ ਪੁਰਾਤਨ ਬੂਟੇ ਹਨ। ਉਹਨਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਕੋਈ ਵੀ ਇਨ੍ਹਾਂ ਬੂਟਿਆਂ ਦੀ ਸੇਵਾ ਕਰ ਸਕਦਾ ਹੈ। ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਇਹਨਾਂ ਸਾਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਬਾਬਾ ਸਾਬ ਸਿੰਘ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਮਨਪ੍ਰੀਤ ਸਿੰਘ ਜੱਗਾ, ਕੁਲਦੀਪ ਸਿੰਘ ਜੱਸੋਵਾਲ ਸਾਬਕਾ ਡਾਇਰੈਕਟਰ, ਗੁਰਿੰਦਰ ਪਾਲ ਸਿੰਘ ਕਾਹਲੋਂ ਰਿਟਾ. ਡਿਪਟੀ ਡਾਇਰੈਕਟਰ, ਬਲਵੀਰ ਸਿੰਘ ਸੁਪਰਡੈਂਟ, ਮਾਸਟਰ ਰਤਨ ਸਿੰਘ ਮਜਾਰਾ, ਧਰਮ ਪਾਲ ਸਰਪੰਚ ਕਾਂਗੜ, ਤੇਜਵੰਤ ਸਿੰਘ, ਸੁਰਿੰਦਰ ਸਿੰਘ ਸੁਪਰਡੈਂਟ ਜ਼ਿਲ੍ਹਾ ਪ੍ਰਸਿਦ, ਡਾ. ਹਰਜਾਪ ਸਿੰਘ, ਡਾ. ਜਸਪਾਲ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਸਿਮਰਪਾਲ ਸਿੰਘ ਭੱਠਲ, ਸਤਵੀਰ ਸਿੰਘ, ਡਾ. ਜਸਪਾਲ ਸਿੰਘ, ਅਕਾਸ਼ਦੀਪ ਸਿੰਘ, ਧਰਮਜੀਤ ਸਿੰਘ, ਅਵਤਾਰ ਸਿੰਘ, ਬਲਵਿੰਦਰ ਕੁਮਾਰ, ਕਸ਼ਮੀਰ ਸਿੰਘ ਸਾਧੜਾ, ਅੱਛਰ ਸਿੰਘ ਸਰਪੰਚ, ਜੋਬਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਸਪਾ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 2,80,000/- ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।