04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਰਾਮਸਰ ਮੋਕਸ਼ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਅਸ਼ਟਮੀ ਸਮਾਗਮ ਅੱਜ

ਅਜੀਤ ਡੈਸਕ 31-07-2026
ਟੱਪਰੀਆਂ ਖੁਰਦ, 30 ਜੁਲਾਈ (ਬੂਥਗੜ੍ਹੀਆ) - ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਇੱਕ ਰੋਜ਼ਾ ਅਸ਼ਟਮੀ ਸਮਾਗਮ 31 ਜੁਲਾਈ ਦਿਨ ਸ਼ੁੱਕਰਵਾਰ ਨੂੰ ਸ੍ਰੀ ਸਤਿਗੁਰੂ ਭੂਰੀਵਾਲੇ ਗੁਰੂਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਮਹਾਰਾਜ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅੰਮ੍ਰਿਤ ਵੇਲੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਚੇਤਨਾ ਨੰਦ ਭੂਰੀਵਾਲੇ ਜਗਤ ਗੁਰੂ ਬਾਬਾ ਗਰੀਬਦਾਸੀ ਰਚਿਤ ਬਾਣੀ ਦੇ ਪਾਠ ਦੇ ਭੋਗ ਪਾਉਣਗੇ ਤੇ ਸੰਗਤਾਂ ਨੂੰ ਆਪਣੇ ਅਨਮੋਲ ਪ੍ਰਵਚਨਾਂ ਦੇ ਦੁਆਰਾ ਨਿਹਾਲ ਕਰਨਗੇ।
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 9 ਲੱਖ ਰੁਪਏ ਦੀ ਠੱਗੀ, 2 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼ : ਲੈਕ: ਬਲਦੀਸ਼ ਲੰਗੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।