02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਸੇਵਕਾਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ’ਤੇ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ

ਅਜੀਤ ਡੈਸਕ 01-08-2026
ਬਲਾਚੌਰ, 31 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਫ਼ਾਈ ਸੇਵਕ ਯੂਨੀਅਨ ਨੇ ਅੱਜ ਦੀ ਹੜਤਾਲ ਦਾ ਦਿਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਨਗਰ ਕੌਂਸਲ ਦਫ਼ਤਰ ਬਲਾਚੌਰ ਵਿਖੇ ਧਰਨੇ ‘ਤੇ ਬੈਠੇ ਸਫ਼ਾਈ ਸੇਵਕਾਂ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ ‘ਤੇ ਫੁੱਲ ਪੱਤੀਆਂ ਭੇਟ ਕੀਤੀਆਂ। ਇਸ ਮੌਕੇ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਸਫ਼ਾਈ ਸੇਵਕ ਯੂਨੀਅਨ ਬਲਾਚੌਰ ਦੇ ਪ੍ਰਧਾਨ ਵਿਜੈ ਕੁਮਾਰ, ਸੁਰਜੀਤ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਊਧਮ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜਿਹਨਾਂ ਨੇ 21 ਸਾਲ ਬਾਅਦ ਲੰਡਨ ਵਿੱਚ ਜਲ੍ਹਿਆਂ ਵਾਲੇ ਬਾਗ਼ ਕਾਂਡ ਦੇ ਮੁੱਖ ਦੋਸ਼ੀ ਮਾਇਕਲ ਉਡਵਾਇਰ ਨੂੰ ਮਾਰਕੇ ਭਾਰਤੀਆਂ ਦੇ ਡੁੱਲ੍ਹੇ ਖ਼ੂਨ ਦਾ ਬਦਲਾ ਲਿਆ। ਇਸ ਮੌਕੇ ਅਜੇ ਬੈਂਸ, ਵਿਨੋਦ ਕੁਮਾਰ, ਜਤਿੰਦਰ ਕੁਮਾਰ ਜੌਲੀ ਬੈਂਸ, ਪ੍ਰਧਾਨ ਭਗਵਾਨ ਵਾਲਮੀਕਿ ਮੰਦਰ ਕਮੇਟੀ ਬਲਾਚੌਰ, ਮੀਰਾ, ਸੁਨੀਤਾ ਦੇਵੀ, ਕਮਲਾ, ਕੰਚਨ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਖ਼ੂਨਦਾਨ ਕਰਨਾ ਕਿਸੇ ਨੂੰ ਨਵਾਂ ਜੀਵਨ ਦੇਣਾ ਹੁੰਦਾ ਹੈ -ਸੁਆਮੀ ਕ੍ਰਿਸ਼ਨਾ ਨੰਦ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ’ਤੇ ਬੂਟੇ ਲਗਾ ਕੇ ਦਿੱਤੀ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।