03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਉੜਾਪੜ ਵਿਖੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਦੀਪ ਸਿੰਘ ਸ਼ੁਕਾਰ। ਸੁਖਦੀਪ ਸਿੰਘ ਸ਼ੁਕਾਰ ਵਲੋਂ ਉੜਾਪੜ ਵਿਖੇ ਨੁਕੜ ਮੀਟਿੰਗਾਂ

ਉੜਾਪੜ/ਲਸਾੜਾ, 1 ਅਗਸਤ (ਲਖਵੀਰ ਸਿੰਘ ਖੁਰਦ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਤੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਨਰਲ ਸਲਿੰਦਰ ਸਿੰਘ ਸਾਧ ਵਲੋਂ ਜ਼ਿਲ੍ਹੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਨਾਲ ਤਾਲਮੇਲ ਬਨਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਉਹਨਾਂ ਵਲੋਂ ਪਾਰਟੀ ਵਰਕਰਾਂ ਤੋਂ ਇਸ ਸਬੰਧੀ ਸੁਝਾਅ ਵੀ ਮੰਗੇ ਜਾ ਰਹੇ ਹਨ। ਇਸ ਲੜੀ ਤਹਿਤ ਉਹਨਾਂ ਵਲੋਂ ਪਿੰਡ ਉੜਾਪੜ ਵਿਖੇ ਕੁਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ।

ਸਾਬਕਾ ਸਰਪੰਚ ਪ੍ਰਿਤਪਾਲ ਨੂੰ ਸਦਮਾ, ਪਤਨੀ ਦਾ ਦਿਹਾਂਤ 02-08-2026
ਉੜਾਪੜ/ਲਸਾੜਾ, 1 ਅਗਸਤ (ਲਖਵੀਰ ਸਿੰਘ ਖੁਰਦ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਤੇ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਨਰਲ ਸਲਿੰਦਰ ਸਿੰਘ ਸਾਧ ਵਲੋਂ ਜ਼ਿਲ੍ਹੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਨਾਲ ਤਾਲਮੇਲ ਬਨਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਉਹਨਾਂ ਵਲੋਂ ਪਾਰਟੀ ਵਰਕਰਾਂ ਤੋਂ ਇਸ ਸਬੰਧੀ ਸੁਝਾਅ ਵੀ ਮੰਗੇ ਜਾ ਰਹੇ ਹਨ। ਇਸ ਲੜੀ ਤਹਿਤ ਉਹਨਾਂ ਵਲੋਂ ਪਿੰਡ ਉੜਾਪੜ ਵਿਖੇ ਕੁਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਸੁਖਦੀਪ ਸਿੰਘ ਸ਼ੁਕਾਰ ਵਲੋਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਲੋਕਾਂ ਨਾਲ ਜੁੜੇ ਹੋਏ ਨੇਤਾ ਹਨ ਤੇ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਉਹਨਾਂ ਜਿੱਥੇ ਪਿੰਡਾਂ ਦੇ ਵਿਕਾਸ ਲਈ ਅਨੇਕਾਂ ਗ੍ਰਾਂਟਾਂ ਦਿੱਤੀਆਂ ਉਥੇ ਹੀ ਕਈ ਵੱਡੇ ਪ੍ਰੋਜੈਕਟ ਵੀ ਪੰਜਾਬ ਲਿਆਂਦੇ। ਉਹਨਾਂ ਵਲੋਂ ਪੰਜਾਬ ਵਾਸੀਆਂ ਲਈ ਕਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ’ਤੇ ਮਜਬੂਤ ਕਰਨ ਲਈ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਬਲਾਕ ਸੰਮਤੀ ਮੈਂਬਰ ਡਾ. ਮਹਿੰਦਰਪਾਲ ਸਿੰਘ ਵਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮਰੀਕ ਸਿੰਘ, ਜਸਵੰਤ ਸਿੰਘ ਪ੍ਰਧਾਨ ਸਹਿਕਾਰੀ ਸਭਾ, ਤਲਵਿੰਦਰ ਸਿੰਘ, ਦਰਸ਼ਨ ਸਿੰਘ ਪੰਚ, ਰਜਿੰਦਰ ਸਿੰਘ ਨੰਗਲ ਜੱਟਾਂ, ਬਲਬੀਰ ਸਿੰਘ, ਦੀਦਾਰ ਸਿੰਘ, ਪੱਪੂ ਸਾਧ, ਰਣਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਹਲਕੇ ਦੀਆਂ ਪ੍ਰਮੁੱਖ ਰੇਲ ਮੰਗਾਂ ’ਤੇ... ਅਗਲੀ ਖ਼ਬਰ ਅਹੁਦਿਆਂ ਦੀ ਫ਼ਸਲ ਪੱਕ ਗਈ, ਪਰ ਕੰਮ ਦਾ ਬੀਜ ਅਜੇ ਵੀ ਗਾਇਬ : ਗੁਰਨੇਕ ਸਿੰਘ ਸ਼ੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।