03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਇਨਸਾਨ ਨੂੰ ਗੁਰੂ ਪ੍ਰਤੀ ਸ਼ਰਧਾ, ਸੇਵਾ ਤੇ ਸਮਰਪਣ ਦੀ ਭਾਵਨਾ ਰੱਖਣੀ ਚਾਹੀਦੀ - ਚੇਅਰਮੈਨ ਸੰਤ ਮਹਿੰਦਰਪਾਲ ਪੰਡਵਾ

ਬਹਿਰਾਮ, 1 ਅਗਸਤ (ਨਛੱਤਰ ਸਿੰਘ ਬਹਿਰਾਮ) - ਇਨਸਾਨ ਨੂੰ ਆਪਣੇ ਗੁਰੂ ਪ੍ਰਤੀ ਸ਼ਰਧਾ, ਸੇਵਾ ਅਤੇ ਸਮਰਪਣ ਦੀ ਭਾਵਨਾ ਰੱਖਣੀ ਚਾਹੀਦੀ ਹੈ ਤਾਂ ਹੀ ਜੀਵਨ ਸਫਲ ਹੋ ਸਕਦਾ ਹੈ ਇਹ ਪ੍ਰਵਚਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਚੇਅਰਮੈਨ ਸੰਤ ਮਹਿੰਦਰਪਾਲ ਗੱਦੀਨਸ਼ੀਨ ਡੇਰਾ ਸੰਤ ਬਾਬਾ ਹੰਸ ਰਾਜ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾਂ ਨੇ ਪਿੰਡ ਜੰਡਿਆਲੀ ਵਿਖੇ ਨੰਬਰਦਾਰ ਰਾਮਪਾਲ ਦੇ ਗ੍ਰਹਿ ਵਿਖੇ ਸੰਗਤਾਂ ਨਾਲ ਕੀਤੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਪੜ੍ਹਿਆ ਲਿਖਿਆ ਸਮਾਜ ਹੀ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦਾ ਹੈ।

ਅਜੀਤ ਡੈਸਕ 02-08-2026
ਬਹਿਰਾਮ, 1 ਅਗਸਤ (ਨਛੱਤਰ ਸਿੰਘ ਬਹਿਰਾਮ) - ਇਨਸਾਨ ਨੂੰ ਆਪਣੇ ਗੁਰੂ ਪ੍ਰਤੀ ਸ਼ਰਧਾ, ਸੇਵਾ ਅਤੇ ਸਮਰਪਣ ਦੀ ਭਾਵਨਾ ਰੱਖਣੀ ਚਾਹੀਦੀ ਹੈ ਤਾਂ ਹੀ ਜੀਵਨ ਸਫਲ ਹੋ ਸਕਦਾ ਹੈ ਇਹ ਪ੍ਰਵਚਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਚੇਅਰਮੈਨ ਸੰਤ ਮਹਿੰਦਰਪਾਲ ਗੱਦੀਨਸ਼ੀਨ ਡੇਰਾ ਸੰਤ ਬਾਬਾ ਹੰਸ ਰਾਜ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾਂ ਨੇ ਪਿੰਡ ਜੰਡਿਆਲੀ ਵਿਖੇ ਨੰਬਰਦਾਰ ਰਾਮਪਾਲ ਦੇ ਗ੍ਰਹਿ ਵਿਖੇ ਸੰਗਤਾਂ ਨਾਲ ਕੀਤੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਕਿਉਂਕਿ ਪੜ੍ਹਿਆ ਲਿਖਿਆ ਸਮਾਜ ਹੀ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦਾ ਹੈ। ਉਪਰੰਤ ਸੰਗਤਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਬੀਬੀ ਗੁਰਬਖਸ਼ ਕੌਰ, ਸਾਬਕਾ ਸਰਪੰਚ ਰਵਿੰਦਰ ਕੁਮਾਰ, ਸਚਿਨ ਪਾਲ, ਬਿੱਲਾ ਜੰਡਿਆਲੀ, ਪ੍ਰੇਮ ਜੰਡਿਆਲੀ, ਬੀਬੀ ਨਛੱਤਰ ਕੌਰ ਸਾਬਕਾ ਪੰਚ, ਸਕੱਤਰ ਡੇਰਾ ਬਾਲ ਕ੍ਰਿਸ਼ਨ ਸੈਕਟਰੀ ਡੇਰਾ ਪੰਡਵਾ, ਬੀਬੀ ਜਸਵੀਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੇਹਲੀ ’ਚ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਾਇਆ ਅਗਲੀ ਖ਼ਬਰ ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਹਲਕੇ ਦੀਆਂ ਪ੍ਰਮੁੱਖ ਰੇਲ ਮੰਗਾਂ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।