02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲਾ : ਭਾਜਪਾ ਵੱਲੋਂ ਸਿਹਤ ਮੰਤਰੀ ਦੇ ਤੁਰੰਤ ਅਸਤੀਫੇ ਦੀ ਮੰਗ

ਨਵਾਂਸ਼ਹਿਰ, 1 ਅਗਸਤ (ਨੂਰਪੁਰ) - ਪੰਜਾਬ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਮਾਮਲੇ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਭਾਰਤੀ ਜਨਤਾ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਹ ਤਾਜ਼ਾ ਵਿਵਾਦ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਦੀ ਸੂਬੇ ਵਿੱਚ ਨਿਰਪੱਖ ਅਤੇ ਸੁਰੱਖਿਅਤ ਭਰਤੀ ਪ੍ਰੀਖਿਆਵਾਂ ਕਰਵਾਉਣ ਵਿੱਚ ਨਾਕਾਮੀ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਕਿਹਾ ਕਿ ਖੁਦ ਰਜਿਸਟਰਾਰ ਨੇ ਮੰਨਿਆ ਸੀ ਕਿ ਪ੍ਰੀਖਿਆ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ਦੀ ਸੰਭਾਵਿਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਖੁਫੀਆ ਜਾਣਕਾਰੀ ਪ੍ਰਾਪਤ ਸੀ।

ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਭੋਗ ਪਾਉਣ ਉਪਰੰਤ ਪ੍ਰਵਚਨ ਕਰਦੇ ਹੋਏ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਤੇ ਨਾਲ ਬੈਠੀਆਂ ਸੰਗਤਾਂ। ਤਸਵੀਰ : ਬੂਥਗੜ੍ਹੀਆ ਲਾਇਨ ਅਮਨ ਅਨੰਦ ਸਾਥੀ ਮੈਂਬਰਾਂ ਨਾਲ ਫੱਤੂਵਾਣਾ ਬਿਰਧ ਆਸ਼ਰਮ ਵਿਖੇ ਜਨਮ ਦਿਨ ਮਨਾਉਣ ਮੌਕੇ। ਰਾਜਵਿੰਦਰ ਸਿੰਘ ਲੱਕੀ 02-08-2026
ਨਵਾਂਸ਼ਹਿਰ, 1 ਅਗਸਤ (ਨੂਰਪੁਰ) - ਪੰਜਾਬ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਮਾਮਲੇ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਭਾਰਤੀ ਜਨਤਾ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਹ ਤਾਜ਼ਾ ਵਿਵਾਦ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਸਰਕਾਰ ਦੀ ਸੂਬੇ ਵਿੱਚ ਨਿਰਪੱਖ ਅਤੇ ਸੁਰੱਖਿਅਤ ਭਰਤੀ ਪ੍ਰੀਖਿਆਵਾਂ ਕਰਵਾਉਣ ਵਿੱਚ ਨਾਕਾਮੀ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਕਿਹਾ ਕਿ ਖੁਦ ਰਜਿਸਟਰਾਰ ਨੇ ਮੰਨਿਆ ਸੀ ਕਿ ਪ੍ਰੀਖਿਆ ਦੌਰਾਨ ਇਲੈਕਟ੍ਰਾਨਿਕ ਉਪਕਰਨਾਂ ਦੀ ਸੰਭਾਵਿਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਪਹਿਲਾਂ ਹੀ ਖੁਫੀਆ ਜਾਣਕਾਰੀ ਪ੍ਰਾਪਤ ਸੀ। ਇਸ ਦੇ ਬਾਵਜੂਦ ਸਰਕਾਰ ਵੱਲੋਂ ਲੋੜੀਂਦੇ ਜੈਮਰ ਲਗਾਉਣ ਜਾਂ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਕਰਨ ਵਿੱਚ ਅਸਫਲ ਰਹੀ, ਜਿਸ ਕਾਰਨ ਸਰਕਾਰ ਦੀ ਤਿਆਰੀ ਅਤੇ ਜਵਾਬਦੇਹੀ ਦੋਵਾਂ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਸਰਕਾਰ ਵੱਲੋਂ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਪ੍ਰਤੀ ‘ਜ਼ੀਰੋ ਟੋਲਰੈਂਸ’ ਦੇ ਦਾਵਿਆਂ ’ਤੇ ਸਵਾਲ ਚੁੱਕਦਿਆਂ ਲੱਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ, ਜਿਨ੍ਹਾਂ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਸ਼ਾਮਲ ਹਨ, ਨੇ ਪਹਿਲਾਂ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦੇ ਮਾਮਲਿਆਂ ਵਿੱਚ ਹੋਰ ਸਰਕਾਰਾਂ ਤੋਂ ਅਸਤੀਫਿਆਂ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਨੈਤਿਕ ਜ਼ਿੰਮੇਵਾਰੀ ਦਾ ਉਹੀ ਮਾਪਦੰਡ ਪੰਜਾਬ ਵਿੱਚ ਵੀ ਲਾਗੂ ਹੋਣਾ ਚਾਹੀਦਾ ਹੈ। ਭਰਤੀ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਦੀ ਰੱਖਿਆ ਕਰਨ ਵਿੱਚ ਸਰਕਾਰ ਦੀਆਂ ਲਗਾਤਾਰ ਨਾਕਾਮੀਆਂ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਭਾਜਪਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ।
ਪਿਛਲੀ ਖ਼ਬਰ ਕਾਂਗਰਸ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਬਲਾਕਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਅਗਲੀ ਖ਼ਬਰ ਗੋਲੂਮਾਜਰਾ ’ਚ ਐਸ.ਸੀ. ਮੁਹੱਲੇ ਨੂੰ ਜਾਂਦੀ ਲਿੰਕ ਸੜਕ ’ਚ ਬਣਿਆ ਕਾਜਵੇ ਖੱਡ ਦੀ ਭੇਟ ਚੜ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।