04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਬਲਾਚੌਰ, 3 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਮਿਊਨਿਟੀ ਹੈਲਥ ਅਫਸਰ (ਸੀ. ਐੱਚ.

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਡਾ. ਦਲਜੀਤ ਅਤੇ ਡਾ. ਸੁਨੀਲ। 04-08-2026
ਬਲਾਚੌਰ, 3 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਮਿਊਨਿਟੀ ਹੈਲਥ ਅਫਸਰ (ਸੀ.ਐੱਚ.ਓਜ) ਵੱਲੋਂ ਪੰਜਾਬ ਸਰਕਾਰ ਦੀ ਲਾਰੇਬਾਜੀ ਤੋਂ ਤੰਗ ਆ ਕੇ ਤਿੱਖਾ ਸੰਘਰਸ਼ ਕਰਨ ਦਾ ਬਿਗਲ ਵਜਾ ਦਿੱਤਾ ਹੈ। ਬੀਤੇ ਦਿਨੀ ਸੰਕੇਤਕ ਭੁੱਖ ਹੜਤਾਲ ਕਰਕੇ ਸਮੁੱਚੇ ਸੀ.ਐਚ.ਓਜ ਤੇ ਸਟਾਫ ਵੱਲੋਂ ਅੱਗਲੇ ਸੰਘਰਸ਼ ਦਾ ਸੰਕੇਤ ਵੀ ਦੇ ਦਿੱਤਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਡਾ. ਦਲਜੀਤ ਕੁਮਾਰ ਅਤੇ ਡਾ. ਸੁਨੀਲ ਨੇ ਦੱਸਿਆ ਕਿ 29 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਸਾਡੀ ਯੂਨੀਅਨ ਦੇ ਵਫਦ ਨਾਲ ਮੀਟਿੰਗ ਕਰਨ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਕੇ ਸਾਡੀ ਯੂਨੀਅਨ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਵਾਰ-ਵਾਰ ਮੀਟਿੰਗ ਦੌਰਾਨ ਉੱਚ ਅਧਿਕਾਰੀ ਸਿਰਫ ਭਰੋਸਾ ਹੀ ਦਿੰਦੇ ਰਹੇ ਪਰ ਲਿਖਤੀ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਪਤਾ ਨਹੀ ਕੀ ਮਜਬੂਰੀ ਹੈ ਸਰਕਾਰ ਨੂੰ। ਉਨ੍ਹਾਂ ਦੱਸਿਆ ਕਿ ਹੁਣ 4 ਅਗਸਤ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਚਾਰ ਅਗਸਤ ਦੀ ਮੀਟਿੰਗ ਦੌਰਾਨ ਵੀ ਪੰਜਾਬ ਸਰਕਾਰ ਨੇ ਸਿਰਫ ਲਾਰੇਬਾਜੀ ਜਾਂ ਸਮਾਂ ਟਪਾਉਣ ਵਾਲੀ ਨੀਤੀ ਅਪਣਾਈ ਤਾਂ ਪੰਜਾਬ ਸਰਕਾਰ ਖਿਲਾਫ ਪੱਕਾ ਧਰਨਾ ਅਰੰਭ ਕਰ ਦਿੱਤਾ ਜਾਵੇਗਾ ਤੇ ਜੇਕਰ ਇਸ ਦੌਰਾਨ ਮਰੀਜ਼ਾਂ ਨੂੰ ਕਿਸੀ ਵੀ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤਾਂ ਸਿਰਫ ਤੇ ਸਿਰਫ ਪੰਜਾਬ ਸਰਕਾਰ ਹੀ ਇਸ ਦੀ ਜਵਾਬਦੇਹ ਹੋਵੇਗੀ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ-ਝਿੱਕੀ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਗੁਰਦੁਆਰਾ ਨਵੀਂ ਨਿਰਮਲ ਕੁਟੀਆ ਅਟਾਰੀ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।