04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਚਾਂਦਪੁਰ ਰੁੜਕੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਵੱਖ-ਵੱਖ ਖੇਡਾਂ ’ਚ ਪ੍ਰਾਪਤੀਆਂ ਕੀਤੀਆਂ

ਪੋਜੇਵਾਲ ਸਰਾਂ, 3 ਅਗਸਤ (ਨਵਾਂਗਰਾਈਂ) - ਸਕੂਲ ਸਿੱਖਿਆ ਦੇ ਜ਼ੋਨ ਸੜੋਆ ਦੇ ਜ਼ੋਨਲ ਪੱਧਰ ਦੇ ਟੂਰਨਾਮੈਂਟ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜ਼ੋਨਲ ਪ੍ਰਧਾਨ ਦੀ ਸਰਪ੍ਰਸਤੀ ਹੇਠ ਹੋਏ। ਇਸ ਟੂਰਨਾਮੈਂਟ ਦੌਰਾਨ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੇ ਵਿਦਿਆਰਥੀਆਂ ਨੇ ਮੁੱਖ ਅਧਿਆਪਕਾ ਸੁਨੀਤਾ ਰਾਣੀ ਦੀ ਅਗਵਾਈ ਵਿੱਚ ਵੱਖ-ਵੱਖ ਖੇਡਾਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ।

ਅਜੀਤ ਡੈਸਕ 04-08-2026
ਪੋਜੇਵਾਲ ਸਰਾਂ, 3 ਅਗਸਤ (ਨਵਾਂਗਰਾਈਂ) - ਸਕੂਲ ਸਿੱਖਿਆ ਦੇ ਜ਼ੋਨ ਸੜੋਆ ਦੇ ਜ਼ੋਨਲ ਪੱਧਰ ਦੇ ਟੂਰਨਾਮੈਂਟ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜ਼ੋਨਲ ਪ੍ਰਧਾਨ ਦੀ ਸਰਪ੍ਰਸਤੀ ਹੇਠ ਹੋਏ। ਇਸ ਟੂਰਨਾਮੈਂਟ ਦੌਰਾਨ ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੇ ਵਿਦਿਆਰਥੀਆਂ ਨੇ ਮੁੱਖ ਅਧਿਆਪਕਾ ਸੁਨੀਤਾ ਰਾਣੀ ਦੀ ਅਗਵਾਈ ਵਿੱਚ ਵੱਖ-ਵੱਖ ਖੇਡਾਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡਾਂ ਦੇ ਇੰਚਾਰਜ ਨਰੇਸ਼ ਕੁਮਾਰ ਕੰਪਿਊਟਰ ਅਧਿਆਪਕ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੀ ਬੈਡਮਿੰਟਨ 14 ਸਾਲ ਲੜਕੀਆਂ ਨੇ ਪਹਿਲਾ, ਬੈਡਮਿੰਟਨ 17 ਲੜਕੀਆਂ ਨੇ ਪਹਿਲਾ, ਬੈਡਮਿੰਟਨ 14 ਸਾਲ ਲੜਕਿਆਂ ਨੇ ਪਹਿਲਾ, ਟੇਬਲ ਟੈਨਿਸ 14 ਸਾਲ ਲੜਕਿਆਂ ਨੇ ਪਹਿਲਾ, ਬੈਡਮਿੰਟਨ 17 ਸਾਲ ਲੜਕਿਆਂ ਨੇ ਦੂਸਰਾ, ਟੇਬਲ ਟੈਨਿਸ 17 ਸਾਲ ਲੜਕਿਆਂ ਨੇ ਦੂਸਰਾ, ਵਾਲੀਬਾਲ 14 ਸਾਲ ਲੜਕਿਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਹਨਾਂ ਪ੍ਰਾਪਤੀਆਂ ਬਾਰੇ ਵਧਾਈ ਦਿੰਦੇ ਹੋਏ ਮੁੱਖ ਅਧਿਆਪਕਾ ਸੁਨੀਤਾ ਰਾਣੀ ਤੇ ਪਿੰਡ ਦੇ ਸਰਪੰਚ ਜਤਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਇਹ ਸਭ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਹਨਾਂ ਕਿਹਾ ਹੁਣ ਜ਼ੋਨ ਪੱਧਰ ਤੋਂ ਬਾਅਦ ਉਹਨਾਂ ਦੇ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਪੱਧਰ ’ਤੇ ਪ੍ਰਾਪਤੀਆਂ ਕਰਕੇ ਸਕੂਲ ਤੇ ਪਿੰਡ ਦਾ ਨਾਂਅ ਰੌਸ਼ਨ ਕਰਨਗੇ। ਇਸ ਮੌਕੇ ਉਹਨਾਂ ਨਾਲ ਮਹਿੰਦਰ ਸਿੰਘ, ਇੰਦਰਜੀਤ ਕੌਰ, ਸੁਰਿੰਦਰ ਕੁਮਾਰ, ਸਰਬਜੀਤ ਕੌਰ, ਅੰਜੂ ਰਾਣੀ ਤੇ ਪਰਮਜੀਤ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਟਾਲ ਮਜਾਰਾ ਵਾਸੀਆਂ ਵਲੋਂ ਸੜਕ ’ਚ ਲੁੱਕ ਪਾਉਣ ਦੀ ਮੰਗ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ-ਝਿੱਕੀ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।