06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ’ਤੇ ਅਰਦਾਸ ਸਮਾਗਮ

ਬੰਗਾ, 4 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਵਿੱਚ ਅਸ਼ੀਰਵਾਦ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਹੋਏ ਧੰਨਵਾਦ ਸਮਾਗਮ ਦੌਰਾਨ ਮੁੱਖ ਮਹਿਮਾਨ, ਪ੍ਰਿੰਸੀਪਲ ਤੇ ਹੋਰ ਸਖਸ਼ੀਅਤਾਂ ਕੀਰਤਨੀ ਜਥੇ: ਦਾ ਸਨਮਾਨ ਕਰਦੇ ਹੋਏ । ਤਸਵੀਰ : ਕਰਮ ਲਧਾਣਾ 05-08-2026
ਬੰਗਾ, 4 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਵਿੱਚ ਅਸ਼ੀਰਵਾਦ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਵੱਲੋਂ ਰਸਭਿੰਨੇ ਗੁਰਬਾਣੀ ਕੀਰਤਨ ਨਾਲ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਸ.ਇੰਦਰਜੀਤ ਸਿੰਘ ਵਾਰੀਆ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਲੈਕਚਰਾਰ ਤਰਸੇਮ ਸਿੰਘ ਪਠਲਾਵਾ ਅਤੇ ਸਥਾਨਕ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ ਵੀ ਵਿਸ਼ੇਸ਼ ਤੌਰ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਗੁਰੂ ਸਾਹਿਬ ਜੀ ਦਾ ਓਟ-ਆਸਰਾ ਲੈਂਦਿਆਂ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਪਰੰਤ ਕਾਲਜ ਦੇ ਇਤਿਹਾਸ ਤੇ ਪਿਛੋਕੜ ਤੋਂ ਜਾਣੂੰ ਕਰਵਾਇਆ। ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਚੰਗੇ ਆਚਰਣ ਨਾਲ ਆਪਣਾ ਭਵਿੱਖ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਲੈਕ: ਤਰਸੇਮ ਸਿੰਘ ਪਠਲਾਵਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ - ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਕਾਲਜ ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਪਿਛਲੀਆਂ ਕਲਾਸਾਂ ਦੇ ਨਤੀਜਿਆਂ ਵਿੱਚੋਂ ਮੈਰਿਟ ਪੁਜੀਸ਼ਨਾਂ ਹਾਸਲ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਖਾਲਸਾ ਸਕੂਲ ਦੇ ਪ੍ਰਿੰਸੀਪਲ ਸ.ਰਜਿੰਦਰ ਸਿੰਘ ਆਹਲੂਵਾਲੀਆ, ਸ.ਲਖਵਿੰਰ ਸਿੰਘ, ਪੈ੍ਰੱਸ ਤੋਂ ਨਰਿੰਦਰ ਮਾਹੀ, ਸ. ਮਨਜਿੰਦਰ ਸਿੰਘ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦਾ ਮੰਚ ਸੰਚਾਲਨ ਡਾ. ਨਿਰਮਲਜੀਤ ਕੌਰ ਵੱਲੋਂ ਕੀਤਾ ਗਿਆ ਅਤੇ ਧੰਨਵਾਦੀ ਸ਼ਬਦ ਡਾ.ਕਮਲਦੀਪ ਕੌਰ ਵੱਲੋਂ ਸਾਂਝੇ ਕੀਤੇ ਗਏ।
ਪਿਛਲੀ ਖ਼ਬਰ ਕਥਿਤ ਦੋਸ਼ੀ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਵਰਿੰਦਰ ਕੁਮਾਰ। ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਬੀਬੀ ਰਾਜਵਿੰਦਰ ਕੌਰ ਭਾਈਪੁਰ ਬਣੇ ਸਰਕਲ ਮਾਣੇਵਾਲ ਇਸਤਰੀ ਅਕਾਲੀ ਦਲ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।