06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ

ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)-ਐਡਵੋਕੇਟ ਰਣਜੀਤ ਕੁਮਾਰ ਇੰਚਾਰਜ ਹਲਕਾ ਚੱਬੇਵਾਲ ਕਾਂਗਰਸ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੇ ਆਦੇਸ਼ਾਂ ਮੁਤਾਬਿਕ ਪੰਜਾਬ ਸਰਕਾਰ ਸਾਲਾਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਅਤੇ ਬਕਾਏ ਜਲਦ ਤੋਂ ਜਲਦ ਜਾਰੀ ਕਰੇ। ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਾਨਫੈਸਟੋ ਵਿਚ ਵੀਂ ਇਹ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੇ ਹੀ ਮੁਲਾਜ਼ਮਾਂ ਦੇ ਬਣਦੇ ਭੱਤੇ ਅਤੇ ਬਕਾਏ ਪਹਿਲ ਦੇ ਆਧਾਰ ‘ਤੇ ਦੇ ਦਿੱਤੇ ਜਾਣਗੇ ਪਰ ਸਾਡੇ 4 ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਵਾਏ ਲਾਅਰੇ ਦੇ ਕੁੱਝ ਨਹੀਂ ਕਰ ਰਹੀ।

ਅਜੀਤ ਡੈਸਕ 06-08-2026
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)-ਐਡਵੋਕੇਟ ਰਣਜੀਤ ਕੁਮਾਰ ਇੰਚਾਰਜ ਹਲਕਾ ਚੱਬੇਵਾਲ ਕਾਂਗਰਸ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੇ ਆਦੇਸ਼ਾਂ ਮੁਤਾਬਿਕ ਪੰਜਾਬ ਸਰਕਾਰ ਸਾਲਾਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਅਤੇ ਬਕਾਏ ਜਲਦ ਤੋਂ ਜਲਦ ਜਾਰੀ ਕਰੇ। ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਾਨਫੈਸਟੋ ਵਿਚ ਵੀਂ ਇਹ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੇ ਹੀ ਮੁਲਾਜ਼ਮਾਂ ਦੇ ਬਣਦੇ ਭੱਤੇ ਅਤੇ ਬਕਾਏ ਪਹਿਲ ਦੇ ਆਧਾਰ ‘ਤੇ ਦੇ ਦਿੱਤੇ ਜਾਣਗੇ ਪਰ ਸਾਡੇ 4 ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਵਾਏ ਲਾਅਰੇ ਦੇ ਕੁੱਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਦੁਖੀ ਮੁਲਾਜ਼ਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਪਾਉਣੀ ਪਈ ਜਿਸ ‘ਚ ਹਾਈਕੋਰਟ ਨੇ ਆਪਣੇ ਪਹਿਲੇ ਆਦੇਸ਼ ‘ਚ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਰੇ ਪੈਂਡਿੰਗ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਬਕਾਏ 30 ਜੂਨ ਤੱਕ ਅਦਾ ਕਰਨ ਦੇ ਨਿਰਦੇਸ਼ ਦਿੱਤੇ ਸਨ ਤੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਪੈਟਰਨ ਦਰਾਂ ਦੇ ਬਰਾਬਰ ਸਾਰੀਆਂ ਪੈਂਡਿੰਗ ਡੀ.ਏ./ਡੀ.ਆਰ. ਦੀਆਂ ਕਿਸ਼ਤਾਂ ਜਾਰੀ ਕਰਨ ਦਾ ਅਤੇ ਹੇਠਲੇ ਦਰਜੇ ਦੇ ਸਟਾਫ਼ ਅਤੇ ਪੈਨਸ਼ਨਰ ਤੇ ਉੱਚ ਦਰਜੇ ਦੇ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀਆਂ ਦੇ ਫ਼ਰਕ ਨੂੰ ਗ਼ੈਰ-ਸੰਵਿਧਾਨਿਕ ਕਰਾਰ ਦੇ ਬਕਾਏ ਜਾਰੀ ਕਰਨ ਦੇ ਹੁਕਮ ਕੀਤੇ ਸਨ ਪਰ ਪੰਜਾਬ ਸਰਕਾਰ ਵਲੋਂ ਉਕਤ ਫ਼ੈਸਲੇ ਖ਼ਿਲਾਫ਼ ਰੀਵਿਊ ਪਟੀਸ਼ਨ ਦਾਖਲ ਕਰ ਦਿੱਤੀ ਗਈ। ਐਡਵੋਕੇਟ ਰਣਜੀਤ ਕੁਮਾਰ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅਦਾਲਤ ਦੇ ਫ਼ੈਸਲੇ ਮੁਤਾਬਿਕ 15 ਦਿਨਾਂ ਦੇ ਅੰਦਰ ਮੁਲਾਜ਼ਮਾਂ ਨੂੰ ਬਣਦਾ ਮਹਿੰਗਾਈ ਭੱਤਾ ਅਤੇ ਬਕਾਇਆ ਜਾਰੀ ਨਹੀਂ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਸੰਘਰਸ਼ ਕਰੇਗੀ। 05 ਐਚ ਐਸ ਪੀ 05 ਐਡਵੋਕੇਟ ਰਣਜੀਤ ਕੁਮਾਰ
ਪਿਛਲੀ ਖ਼ਬਰ ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ। ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਐਮ.ਏ. ਇਤਿਹਾਸ ਦੂਜੇ ਸਮੈਸਟਰ ਦਾ ਨਤ... ਅਗਲੀ ਖ਼ਬਰ ਕੈਂਸਰ ਅਵੇਅਰਨੈੱਸ ਟਰੱਸਟ ਨੇ 15 ਵੇਂ ਸਥਾਪਨਾ ਦਿਵਸ ਮੌਕੇ ਬੂਟੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।