07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਨਿਗਾਹੀ ਦੇ ਬਾੜੇ (ਰੱਤੇਵਾਲ) ਵਿਖੇ ਬ੍ਰਿਗੇਡੀਅਰ ਰਾਜ ਕੁਮਾਰ ਵਲੋਂ ‘ਲੋਕ ਮਿਲਣੀ’

ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਨਿਗਾਹੀ ਦੇ ਬਾੜੇ (ਰੱਤੇਵਾਲ) ਵਿਖੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਕੀਤੀ ਗਈ। ਇਸ ਮੌਕੇ ਪਿੰਡ ਵਿਖੇ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਦਾ ਗਰਮਜੋਸ਼ੀ ਤੇ ਉਤਸ਼ਾਹ ਨਾਲ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 07-08-2026
ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਨਿਗਾਹੀ ਦੇ ਬਾੜੇ (ਰੱਤੇਵਾਲ) ਵਿਖੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਕੀਤੀ ਗਈ। ਇਸ ਮੌਕੇ ਪਿੰਡ ਵਿਖੇ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਦਾ ਗਰਮਜੋਸ਼ੀ ਤੇ ਉਤਸ਼ਾਹ ਨਾਲ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਪ੍ਰੋਗਰਾਮ ਵਿੱਚ ਪਿੰਡ ਦੇ ਆਗੂਆਂ ਅਤੇ ਸਮੂਹ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ‘ਲੋਕ ਮਿਲਣੀ’ ਦੌਰਾਨ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਵਿਕਾਸ ਕਾਰਜਾਂ ਤੇ ਨੀਤੀਆਂ ਦੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰ ਵਰਗ ਦੇ ਭਲੇ ਅਤੇ ਸੁਧਾਰ ਲਈ ਦਿਨ-ਰਾਤ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਗੁੱਜਰ ਭਾਈਚਾਰੇ ਸਮੇਤ ਸਮਾਜ ਦੇ ਹਰੇਕ ਪਿਛੜੇ ਅਤੇ ਲੋੜਵੰਦ ਵਰਗ ਦੇ ਉਥਾਨ ਲਈ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਚੇਅਰਮੈਨ ਨੇ ਪ੍ਰੋਗਰਾਮ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਵੀ ਬਹੁਤ ਧਿਆਨ ਪੂਰਵਕ ਸੁਣਿਆ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਪੂਰਨ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਬ੍ਰਿਗੇਡੀਅਰ ਰਾਜ ਕੁਮਾਰ ਦਾ ਇਲਾਕੇ ਵਿੱਚ ਆਉਣ ’ਤੇ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੀ.ਏ.ਯੂ. ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ ਵਿਖੇ ਨਵੀਆਂ ਅਧਿਆਪਨ ਵਿਧੀਆਂ ਬਾਰੇ ਸੈਮੀਨਾਰ ਅਗਲੀ ਖ਼ਬਰ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਲਾਚੌਰ ’ਚ ਅੱਜ ਹੋਵੇਗੀ ਵਿਸ਼ਾਲ ਵਰਕਰ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।