06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਿੰਡ ਫਤਿਹਪੁਰ ਵਿਖੇ ‘ਮੇਰੀ ਰਸੋਈ’ ਉਪਰਾਲੇ ਤਹਿਤ ਵੰਡੀਆਂ ਰਾਸ਼ਨ ਕਿੱਟਾਂ

ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਫਤਿਹਪੁਰ ਵਿਖੇ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ‘ਮੇਰੀ ਰਸੋਈ’ ਉਪਰਾਲੇ ਤਹਿਤ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਪਿੰਡ ਤੇ ਆਸ-ਪਾਸ ਦੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਅਜੀਤ ਡੈਸਕ 07-08-2026
ਕਾਠਗੜ੍ਹ, 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪਿੰਡ ਫਤਿਹਪੁਰ ਵਿਖੇ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ‘ਮੇਰੀ ਰਸੋਈ’ ਉਪਰਾਲੇ ਤਹਿਤ ਇੱਕ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਪਿੰਡ ਤੇ ਆਸ-ਪਾਸ ਦੇ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਵਿਸ਼ੇਸ਼ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਪ ਖੁਦ ਸਮਾਗਮ ਵਿੱਚ ਪਹੁੰਚ ਕੇ ਲੋੜਵੰਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬਹੁਤ ਹੀ ਪਿਆਰ ਤੇ ਹਮਦਰਦੀ ਨਾਲ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਅਤੇ ਮੁਸ਼ਕਿਲਾਂ ਬਾਰੇ ਵੀ ਗੰਭੀਰਤਾ ਨਾਲ ਗੱਲਬਾਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਹਰ ਲੋੜਵੰਦ ਪਰਿਵਾਰ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣਾ ਤੇ ਮਨੁੱਖਤਾ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਰਹਿਣਾ ਹੀ ਸਾਡੀ ਮੁੱਖ ਵਚਨਬੱਧਤਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪੂਰਨ ਭਰੋਸਾ ਦਵਾਇਆ ਕਿ ਆਮ ਲੋਕਾਂ ਦੀ ਭਲਾਈ ਅਤੇ ਉਥਾਨ ਲਈ ਅਜਿਹੇ ਸਮਾਜ ਸੇਵੀ ਅਤੇ ਲੋਕ-ਹਿੱਤੂ ਕਾਰਜ ਅੱਗੇ ਵੀ ਬਿਨਾਂ ਕਿਸੇ ਰੁਕਾਵਟ ਦੇ ਨਿਰੰਤਰ ਜਾਰੀ ਰਹਿਣਗੇ। ਪਿੰਡ ਵਾਸੀਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰ ਫਰੰਟ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦਾ ਘਿਰਾਓ ਤੇ ਵਿਧਾਨ ਸਭਾ ਵੱਲ੍ਹ ਰ... ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਦੇ ਕਾਰਜ ਅਤਿ ਸ਼ਲਾਘਾਯੋਗ - ਸੰਜੀਵ ਸੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।