06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚਾਂਦਪੁਰ ਰੁੜਕੀ ਦਾ ਸਾਲਾਨਾ ਜੋੜ ਮੇਲਾ 15 ਤੋਂ 17 ਅਗਸਤ ਤੱਕ

ਪੋਜੇਵਾਲ ਸਰਾਂ, 6 ਅਗਸਤ (ਨਵਾਂਗਰਾਈਂ) - ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਸਾਲਾਨਾ ਜੋੜ ਮੇਲਾ ਜੋ ਕਿ 17 ਅਗਸਤ ਨੂੰ ਲੱਗ ਰਿਹਾ ਹੈ, ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਵਿੰਦਰ ਸਿੰਘ ਤੇ ਸਰਪੰਚ ਜਤਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਇਸ ਵਰ੍ਹੇ ਇਹ ਸਲਾਨਾ ਜੋੜ ਮੇਲਾ ਤੇ ਸੰਤ ਸਮਾਗਮ 15 ਅਗਸਤ ਤੋਂ 17 ਅਗਸਤ ਤੱਕ ਚੱਲੇਗਾ।

ਰਵਿੰਦਰ ਸਿੰਘ ਪ੍ਰਧਾਨ ਅਤੇ ਜਤਿੰਦਰ ਸਿੰਘ ਜਿੰਦੂ ਸਰਪੰਚ। ਤਸਵੀਰ : ਨਵਾਂਗਰਾਈਂ 07-08-2026
ਪੋਜੇਵਾਲ ਸਰਾਂ, 6 ਅਗਸਤ (ਨਵਾਂਗਰਾਈਂ) - ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਸਾਲਾਨਾ ਜੋੜ ਮੇਲਾ ਜੋ ਕਿ 17 ਅਗਸਤ ਨੂੰ ਲੱਗ ਰਿਹਾ ਹੈ, ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰਵਿੰਦਰ ਸਿੰਘ ਤੇ ਸਰਪੰਚ ਜਤਿੰਦਰ ਸਿੰਘ ਜਿੰਦੂ ਨੇ ਦੱਸਿਆ ਕਿ ਇਸ ਵਰ੍ਹੇ ਇਹ ਸਲਾਨਾ ਜੋੜ ਮੇਲਾ ਤੇ ਸੰਤ ਸਮਾਗਮ 15 ਅਗਸਤ ਤੋਂ 17 ਅਗਸਤ ਤੱਕ ਚੱਲੇਗਾ। 15 ਅਗਸਤ ਨੂੰ ਅਖੰਡ ਪਾਠ ਅਰੰਭ ਹੋਣਗੇ ਤੇ 17 ਅਗਸਤ ਨੂੰ ਭੋਗ ਪਾਏ ਜਾਣਗੇ। ਰੋਜ਼ਾਨਾ ਰਾਤ ਨੂੰ 8 ਵਜੇ ਸੰਤ ਸਮਾਗਮ ਸ਼ੁਰੂ ਹੋਵੇਗਾ। 15 ਅਗਸਤ ਨੂੰ ਬੱਚਿਆਂ ਦਾ ਕੀਰਤਨ, ਭਾਈ ਚਰਨਜੀਤ ਸਿੰਘ ਰਾਗੀ ਜਲੰਧਰ ਵਾਲੇ, ਭਾਈ ਗੁਰਮਨਦੀਪ ਸਿੰਘ ਕਥਾ ਵਾਚਕ ਰੱਕੜਾਂ ਵਾਲੇ, 16 ਅਗਸਤ ਰਾਤ ਨੂੰ ਬਾਬਾ ਅਮਰਜੀਤ ਸਿੰਘ ਗਾਲਿਬ ਖੁਰਦ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਕੀਰਤਨ ਤੇ ਪ੍ਰਵਚਨ ਕਰਨਗੇ। 17 ਅਗਸਤ ਨੂੰ ਅਖੰਡ ਪਾਠ ਦੇ ਭੋਗ ਤੋਂ ਬਾਅਦ ਸਵੇਰੇ 10 ਵਜੇ ਕੀਰਤਨ ਦਰਬਾਰ ਸ਼ੁਰੂ ਹੋਵੇਗਾ ਜਿਸ ਵਿੱਚ ਚਾਂਦਪੁਰ ਰੁੜਕੀ ਦੀਆਂ ਬੱਚੀਆਂ ਦਾ ਕੀਰਤਨੀ ਜਥਾ, ਭਾਈ ਗੁਰਸੇਵਕ ਸਿੰਘ ਰਾਗੀ ਰਾਹੋਂ ਵਾਲੇ, ਭਾਈ ਕੁਲਵਿੰਦਰ ਸਿੰਘ ਵੀਰ ਕਥਾਵਾਚਕ ਸੁਧਾ ਮਾਜਾਰ ਵਾਲੇ, ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਸੁਖਬੀਰ ਸਿੰਘ ਮੜੀਆ ਵਾਲੇ, ਬੀਬੀ ਨਿਰਮਲਜੀਤ ਕੌਰ ਡੋਗਰਪੁਰ ਵਾਲੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸੇ ਦਿਨ ਰਾਤ ਨੂੰ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਰਬਜੀਤ ਸਿੰਘ ਕਥਾ ਵਾਚਕ ਲੁਧਿਆਣਾ ਵਾਲੇ ਵੀ ਸੰਗਤਾਂ ਨੂੰ ਪ੍ਰਵਚਨ ਕਰਨਗੇ। 17 ਅਗਸਤ ਨੂੰ ਮੁਫਤ ਮੈਡੀਕਲ ਕੈਂਪ ਤੇ ਸਵੈ ਇੱਛਤ ਖੂਨਦਾਨ ਕੈਂਪ ਲੱਗੇਗਾ। ਮੀਟਿੰਗ ਦੌਰਾਨ ਮੇਲੇ ਦੀ ਰੂਪ ਰੇਖਾ ਉਲੀਕੀ ਗਈ। ਇਸ ਮੌਕੇ ਗੁਰਚੈਨ ਸਿੰਘ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਬਿੰਦੂ, ਹਰਭਜਨ ਲਾਲ, ਗੁਰਦਿਆਲ ਸਿੰਘ, ਤਿਲਕ ਰਾਜ ਆਦਿ ਸਮੇਤ ਸਮੂਹ ਸੇਵਾਦਾਰ ਅਤੇ ਨੌਜਵਾਨ ਹਾਜ਼ਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਦੌਲਤਪੁਰ ਵਿਖੇ ਸ਼ਹੀਦ ਕੈਪਟਨ ਮਹਿਤਾ ਸਿੰਘ ਨੂੰ ਸਮਰਪਿਤ ਕਰਵਾਏ ਸਮਾਗਮ ਦੇ ਦ੍ਰਿਸ਼। 70ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹ... ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਇਸਤਰੀ ਜਾਗ੍ਰਿਤੀ ਮੰਚ ਦੇ ਮੈਂਬਰ ਰੋਸ ਮੁਜ਼ਾਹਰਾ ਕਰਨ ਸਮੇਂ। ਜੰਤਰ-ਮੰਤਰ ਧਰਨੇ ’ਚ ਸ਼ਾਮਿਲ ਲੜਕੀਆਂ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।