ਚੰਡੀਗੜ੍ਹ ਵਿਖੇ 7 ਅਗਸਤ ਨੂੰ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਮੀਟਿੰਗ ਉਪਰੰਤ ਹਾਜ਼ਰ ਆਗੂ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਮਹਾਂ ਰੈਲੀ ਲਈ ਤਿਆਰੀਆਂ ਮੁਕੰਮਲ
ਨਵਾਂਸ਼ਹਿਰ, 6 ਅਗਸਤ (ਜਸਬੀਰ ਸਿੰਘ ਨੂਰਪੁਰ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਲਈ ਡੀ. ਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਸੋਮ ਲਾਲ ਥੋਪੀਆ ਦੀ ਅਗਵਾਹੀ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਕੀਤੀ ਗਈ।
ਅਜੀਤ ਡੈਸਕ
07-08-2026