08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅੱਖਾਂ ਦਾ ਜਾਂਚ ਕੈਂਪ ਲਗਾਇਆ

ਸਮੁੰਦੜਾ, 7 ਅਗਸਤ (ਤੀਰਥ ਸਿੰਘ ਰੱਕੜ) - ਪਿੰਡ ਚੱਕ ਗੁਰੂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮਨਦੀਪ ਆਈ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਹਸਪਤਾਲ ਤੋਂ ਪਹੁੰਚੀ ਟੀਮ ਵੱਲੋਂ ਸਵੇਰੇ 9:30 ਵਜੇ ਤੋਂ ਲੈ ਕੇ 1:30 ਵਜੇ ਤੱਕ ਕਰੀਬ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ।

ਅਜੀਤ ਡੈਸਕ 08-08-2026
ਸਮੁੰਦੜਾ, 7 ਅਗਸਤ (ਤੀਰਥ ਸਿੰਘ ਰੱਕੜ) - ਪਿੰਡ ਚੱਕ ਗੁਰੂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮਨਦੀਪ ਆਈ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਹਸਪਤਾਲ ਤੋਂ ਪਹੁੰਚੀ ਟੀਮ ਵੱਲੋਂ ਸਵੇਰੇ 9:30 ਵਜੇ ਤੋਂ ਲੈ ਕੇ 1:30 ਵਜੇ ਤੱਕ ਕਰੀਬ 200 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਮਨਦੀਪ ਕੌਰ ਨੇ ਕਿਹਾ ਕਿ ਸਾਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਇਹਨਾਂ ਦੀ ਰੌਸ਼ਨੀ ਨੂੰ ਬਰਕਰਾਰ ਰੱਖਣ ਲਈ ਮੋਬਾਇਲ ਦੀ ਜ਼ਿਆਦਾ ਅਤੇ ਲੋੜ ਤੋਂ ਬਿਨਾਂ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਖਾਸ ਕਰਕੇ ਬੱਚਿਆਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਡਾ. ਬਲਵਿੰਦਰ ਪਨਾਮ, ਮਨਜੀਤ ਸੂਦ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਘੁੰਮਣ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਅਗਲੀ ਖ਼ਬਰ ਸਵ: ਸੇਵਾ ਸਿੰਘ ਚਾਹਲ ਦੀ ਯਾਦ ’ਚ ਸਕੂਲ ਨੂੰ ਵਾਟਰ ਕੂਲਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।