08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਵੱਡੇ ਸੰਘਰਸ਼ ਲਈ ਤਿਆਰ ਬਰ ਤਿਆਰ- ਭੁਪੇਸ਼ ਬਘੇਲ

ਬਲਾਚੌਰ, 7 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)- ਬਲਾਚੌਰ ਦੇ ਚੌਧਰੀ ਪੈਲੇਸ ਵਿੱਖੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵੱਡਮੁੱਲੇ ਹੱਕਾਂ ਅਤੇ ਹਿੱਤਾਂ ਦੀ ਪਹਿਰੇਦਾਰੀ ਕਰਨ ਹਿੱਤ ਲੜੇ ਜਾਣ ਵਾਲੇ ਹਰ ਆਗਾਮੀ ਵੱਡੇ ਸੰਘਰਸ਼ ਵਾਸਤੇ ਆਪਣੇ ਮਤਭੇਦਾਂ ਨੂੰ ਭੁਲਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੱਡੀ ਆਸ ਅਤੇ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ ਅਤੇ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾ ਹਰ ਇੱਕ ਕਾਂਗਰਸੀ ਦਾ ਫ਼ਰਜ਼ ਹੈ।

ਅਜੀਤ ਡੈਸਕ 08-08-2026
ਬਲਾਚੌਰ, 7 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)- ਬਲਾਚੌਰ ਦੇ ਚੌਧਰੀ ਪੈਲੇਸ ਵਿੱਖੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਵੱਡਮੁੱਲੇ ਹੱਕਾਂ ਅਤੇ ਹਿੱਤਾਂ ਦੀ ਪਹਿਰੇਦਾਰੀ ਕਰਨ ਹਿੱਤ ਲੜੇ ਜਾਣ ਵਾਲੇ ਹਰ ਆਗਾਮੀ ਵੱਡੇ ਸੰਘਰਸ਼ ਵਾਸਤੇ ਆਪਣੇ ਮਤਭੇਦਾਂ ਨੂੰ ਭੁਲਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੱਡੀ ਆਸ ਅਤੇ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ ਅਤੇ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾ ਹਰ ਇੱਕ ਕਾਂਗਰਸੀ ਦਾ ਫ਼ਰਜ਼ ਹੈ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਕੀਤੇ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਪੁੱਜੇ ਕਾਂਗਰਸੀ ਵਰਕਰਾਂ ਤੇ ਹਲਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਆਗੂ ਭੁਪੇਸ਼ ਬਘੇਲ ਨੇ ਕਿਹਾ ਕਿ ਉਹ ਪੂਰੇ ਸੂਬੇ ਦਾ ਦੌਰਾ ਕਰ ਰਹੇ ਹਨ ਤੇ ਸਾਰੇ ਕਾਂਗਰਸੀਆਂ ਨੂੰ ਇਸ ਵੱਡੀ ਲੜਾਈ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਉਨ੍ਹਾਂ ਨੇ ਸਾਰੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਆਖਿਆ ਸੀ। ਭਾਰੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਨੂੰ ਉਨ੍ਹਾਂ ਕਿਹਾ, “ਮੈਨੂੰ ਪੂਰਾ ਭਰੋਸਾ ਹੈ ਕਿ ਤੁਹਾਡੇ ਵਿੱਚੋਂ ਹਰ ਕੋਈ ਸਥਿਤੀ ਦੀ ਗੰਭੀਰਤਾ ਨੂੰ ਸਮਝਦਾ ਹੈ ਅਤੇ ਹਰ ਕੋਈ ਆਪਣੀ ਪੂਰੀ ਸਮਰੱਥਾ ਅਨੁਸਾਰ ਯੋਗਦਾਨ ਪਾਵੇਗਾ, ਜ਼ਮੀਨੀ ਅਤੇ ਬੂਥ ਪੱਧਰ ਦੇ ਵਰਕਰਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਅਸਲ ਤਾਕਤ ਹਨ ਜੋ ਚੋਣਾਂ ਸਮੇਂ ਮੋਰਚਾ ਸੰਭਾਲਦੇ ਹਨ। ਉਨ੍ਹਾਂ ਕਿਹਾ ਕਿ ਕੋਈ ਆਗੂ ਚਾਹੇ ਕਿੰਨਾ ਵੀ ਹਰਮਨ ਪਿਆਰਾ ਜਾਂ ਸੀਨੀਅਰ ਕਿਉਂ ਨਾ ਹੋਵੇ, ਉਹ ਜ਼ਮੀਨੀ ਪੱਧਰ ਦੇ ਸਮਰਥਕਾਂ ਦੇ ਮਜ਼ਬੂਤ ਆਧਾਰ ਤੋਂ ਬਿਨਾਂ ਜਿੱਤ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਪੂਰੇ ਕਰਨ ਤੋਂ ਬਾਅਦ, ਪਾਰਟੀ ਵੱਧ ਤੋਂ ਵੱਧ ਵਰਕਰਾਂ ਤੱਕ ਪਹੁੰਚ ਬਣਾਉਣ ਲਈ ਹਲਕਾ ਪੱਧਰੀ ਪ੍ਰੋਗਰਾਮ ਸ਼ੁਰੂ ਕਰੇਗੀ। ਪੱਤਰਕਾਰ ਸੰਮੇਲਨ ਦੌਰਾਨ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਬਘੇਲ ਨੇ ਕਿਹਾ ਕਿ ਜੇਕਰ ਕੋਈ ਕਿਸੇ ਵੀ ਆਗੂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਾ ਹੈ ਤਾਂ ਪਾਰਟੀ ਨੂੰ ਕੋਈ ਸਮੱਸਿਆ ਨਹੀਂ ਹੈ, ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਹ ਲੋਕ ਨਾਅਰੇਬਾਜ਼ੀ ਕਰਕੇ ਤੁਰੰਤ ਚਲੇ ਜਾਂਦੇ ਹਨ ਤਾਂ ਉਨ੍ਹਾਂ ਦੀ ਮਨਸ਼ਾ ਸਾਫ਼ ਹੋ ਜਾਂਦੀ ਹੈ ਕਿ ਉਹ ਸਿਰਫ਼ ਪ੍ਰੋਗਰਾਮ ਵਿੱਚ ਵਿਘਨ ਪਾਉਣ ਆਏ ਸਨ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਦੂਰਦਰਸ਼ੀ ਅਗ ਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਦੇ ਲੋਕਾਂ ਦਾ ਇੰਨੀ ਵੱਡੀ ਗਿਣਤੀ ‘ਚ ਪਹੁੰਚਣ ਲਈ ਧੰਨਵਾਦ ਕੀਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਆਪਣੇ ਇਸ ਦੋਸ਼ ਨੂੰ ਦੋਹਰਾਇਆ ਕਿ ਆਰ.ਐੱਸ.ਐੱਸ. ਅਤੇ ‘ਆਪ’ ਦੇ ਲੋਕ ਕਾਂਗਰਸ ਦੇ ਪ੍ਰੋਗਰਾਮਾਂ ਵਿੱਚ ਲਗਾਤਾਰ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਕਾਂਗਰਸ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਂ ਪਾਰਟੀ ਨੂੰ ਪਾਰਟੀ ਆਗੂਆਂ ਦੇ ਹੱਕ ਵਿੱਚ ਨਾਅਰੇਬਾਜ਼ ੀ ਕਰਨ ਵਾਲੇ ਵਰਕਰਾਂ ਤੋਂ ਕੋਈ ਪਰੇਸ਼ਾਨੀ ਨਹੀਂ । ਹਰ ਔਖੀ ਘੜੀ ਵਿੱਚ ਪਾਰਟੀ ਨਾਲ ਖੜ੍ਹਨ ਅਤੇ ‘ਆਪ’ ਦੀਆਂ ਧੱਕੇਸ਼ਾਹੀਆਂ ਦਾ ਸਾ ਹਮਣਾ ਕਰਨ ਲਈ ਵਰਕਰਾਂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਵਾਅਦਾ ਕੀਤਾ ਕਿ ਹਰ ਧੱਕੇਸ਼ਾਹੀ ਅਤੇ ਅਨਿਆਂ ਦਾ ਬਦਲਾ ਬਰਾਬਰ ਹਿਸਾਬ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਮਾਂ ਆ ਰਿਹਾ ਹੈ ਅਤੇ ਪਾਰਟੀ ਨਾਲ ਡਟ ਕੇ ਖੜ੍ਹਨ ਵਾਲੇ ਅਤੇ ‘ਆਪ’ ਸਰਕਾਰ ਦਾ ਸਾਹਮਣਾ ਕਰਨ ਵਾਲੇ ਵਰਕਰਾਂ ਦਾ ਯੋਗ ਸਨਮਾਨ ਕੀਤਾ ਜਾਵੇਗਾ। ਅੱਜ ਹਾਜ਼ਰ ਹੋਣ ਵਾਲਿਆਂ ਵਿੱਚ ਸੂਰਜ ਠਾਕੁਰ, ਰਵਿੰਦਰ ਦਲਵੀ, ਸੁਖਮਿੰਦਰ ਡੈਨੀ, ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ, ਸਤਵੀਰ ਸਿੰਘ ਪੱਲੀ ਝਿੱਕੀ, ਬਲਾਕ ਸੰਮਤੀ ਦੇ ਚੇਅਰਮੈਨ ਨਾਨਕ ਸਿੰਘ ਜੰਡੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹਿੱਤਰਾਜ ਸਿੰਘ ਜੰਡੀ, ਸਾਬਕਾ ਚੇਅਰਮੈਨ ਧਰਮਪਾਲ, ਰਾਜਿੰਦਰ ਸਿੰਘ ਸ਼ਿੰਦੀ, ਸ਼ੁਰੇਸ਼ ਚੌਧਰੀ, ਨਰੇਸ਼ ਚੇਚੀ, ਤਿਲਕ ਰਾਜ ਸੂਦ, ਜਿੰਦਰ ਧੌਲਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਵਾਂਸ਼ਹਿਰ ਦੀ ਸਿਆਸਤ ਵਿੱਚ ਨਿੱਤ ਨਵੇਂ ਦਿਨ ਸਿਰਜੇ ਜਾ ਰਹੇ ਹਨ ਨਵੇਂ ਸਮੀਕਰਨ ਸਰਪੰਚ ਨਿਸ਼ਾਨਬੀਰ ਸਿੰਘ ਭੀਣ ਦੇ ਵਧਦੇ ਕਦ... ਅਗਲੀ ਖ਼ਬਰ ਮੂਸਾਪੁਰ ਰੋਡ ਬਾਜ਼ਾਰ ’ਚ ਤਿੰਨ ਗੈਂਗਸਟਰਾਂ ਨੇ ਚਲਾਈ ਗੋਲੀ, ਪੁਲਿਸ ਨਾਲ ਹੋਈ ਮੁੱਠਭੇੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।