ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ
ਬੰਗਾ, 8 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸਾਬਕਾ ਫੌਜੀਆਂ ਦੀ ਭਲਾਈ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾਂਦੀ ਸਿਹਤ ਸਕੀਮ ਈ. ਸੀ.
ਗ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਾਬਕਾ ਫੌਜੀਆਂ ਲਈ ਕਰਵਾਏ ਗਏ ਈ.ਸੀ.ਐਚ.ਐਸ. ਜਾਗਰੂਕਤਾ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਮਾਹਿਰ ਡਾਕਟਰ, ਹਸਪਤਾਲ ਪ੍ਰਬੰਧਕ ਅਤੇ ਰੋਟਰੀ ਕਲੱਬ ਦੇ ਅਹੁਦੇਦਾਰ।
09-08-2026
ਬੰਗਾ, 8 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸਾਬਕਾ ਫੌਜੀਆਂ ਦੀ ਭਲਾਈ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾਂਦੀ ਸਿਹਤ ਸਕੀਮ ਈ.ਸੀ.ਐਚ.ਐਸ. ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਾਬਕਾ ਫੌਜੀਆਂ ਅਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕਰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਆਧੁਨਿਕ ਮੈਡੀਕਲ ਸਹੂਲਤਾਂ ਤੇ ਤਜ਼ਰਬੇਕਾਰ ਡਾਕਟਰਾਂ ਦੀ ਟੀਮ ਲੈਸ ਹੈ। ਦੇਸ਼ ਦੇ ਸਾਬਕਾ ਫੌਜੀ ਸਾਡੇ ਸਮਾਜ ਦਾ ਮਾਣ ਹਨ ਅਤੇ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਾਡਾ ਫ਼ਰਜ਼ ਹੈ। ਸ. ਢਾਹਾਂ ਨੇ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਾਬਕਾ ਫੌਜੀਆਂ ਨੂੰ ਈ.ਸੀ.ਐਚ.ਐਸ. ਸਕੀਮ ਅਧੀਨ ਕੈਸ਼ਲੈੱਸ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ, ਮੈਡੀਕਲ ਸੁਪਰਡੈਂਟ ਅਤੇ ਨਿਊਰੋ ਸਰਜਨ ਨੇ ਹਸਪਤਾਲ ਵਿੱਚ ਚੱਲ ਰਹੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿੱਚ ਨਿਊਰੋ ਸਰਜਰੀ, ਯੂਰੋਲੋਜੀ, ਜਨਰਲ ਮੈਡੀਸਨ, ਜਨਰਲ ਸਰਜਰੀ, ਹੱਡੀਆਂ ਦੇ ਰੋਗ, ਡੈਂਟਲ, ਗਾਇਨੀਕੋਲੋਜੀ, ਬੱਚਿਆਂ ਦੇ ਰੋਗ, ਈ. ਐਨ. ਟੀ., ਚਮੜੀ ਦੇ ਰੋਗ, ਮਾਨਸਿਕ ਰੋਗ, ਅੱਖਾਂ ਦੇ ਰੋਗ, ਫਿਜ਼ੀਉਥੈਰਾਪੀ, ਐਮਰਜੈਂਸੀ, ਟਰੌਮਾ ਸੈਂਟਰ ਤੇ ਆਧੁਨਿਕ ਡਾਇਗਨੋਸਟਿਕ ਸੇਵਾਵਾਂ ਉਪਲਬਧ ਹਨ। ਡਾ. ਅਮਿਤ ਸੰਧੂ ਯੂਰੋਲੋਜਿਸਟ ਨੇ ਗੁਰਦੇ, ਪਿਸ਼ਾਬ ਦੀ ਨਲੀ, ਪ੍ਰੋਸਟੇਟ ਤੇ ਹੋਰ ਯੂਰੋਲੋਜੀਕਲ ਸਮੱਸਿਆਵਾਂ ਦੇ ਆਧੁਨਿਕ ਇਲਾਜ ਬਾਰੇ ਜਾਣਕਾਰੀ ਦਿੱਤੀ। ਡਾ. ਜਗਜੀਤ ਸਿੰਘ ਡੈਂਟਲ ਸਰਜਨ ਨੇ ਦੰਦਾਂ ਦੀਆਂ ਬਿਮਾਰੀਆਂ, ਮਸੂੜਿਆਂ ਦੀਆਂ ਸਮੱਸਿਆਵਾਂ, ਡੈਂਟਲ ਇੰਪਲਾਂਟ, ਰੂਟ ਕੈਨਾਲ ਇਲਾਜ ਤੇ ਮੂੰਹ ਦੀ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਨੇ ਦੱਸਿਆ ਕਿ ਈ.ਸੀ.ਐਚ.ਐਸ. ਸਿਹਤ ਸਕੀਮ ਦੇ ਅਧੀਨ ਸਾਬਕਾ ਫੌਜੀਆਂ ਨੂੰ ਕੈਸ਼ਲੈੱਸ ਇਲਾਜ ਅਤੇ ਮਾਹਿਰ ਡਾਕਟਰਾਂ ਦੀ ਸੇਵਾਵਾਂ ਮਿਲਦੀਆਂ ਹਨ। ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਨੇ ਕਿਹਾ ਕਿ ਉਹ ਵੀ ਸਾਬਕਾ ਫੌਜੀ ਹਨ ਤੇ ਅਜਿਹੇ ਜਾਗਰੂਕਤਾ ਸੈਮੀਨਾਰ ਸਾਬਕਾ ਫੌਜੀਆਂ ਲਈ ਬਹੁਤ ਲਾਭਦਾਇਕ ਹੁੰਦੇ ਹਨ। ਸੁਰਿੰਦਰਪਾਲ ਖੇਪੜ ਸਾਬਕਾ ਪ੍ਰਧਾਨ ਨੇ ਹਸਪਤਾਲ ਪ੍ਰਬੰਧਕ ਟਰੱਸਟ ਦਾ ਧੰਨਵਾਦ ਕੀਤਾ। ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਰਾਜ ਕੁਮਾਰ ਬਾਜੜ ਸਾਬਕਾ ਪ੍ਰਧਾਨ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਬੀਬੀ ਜਗਜੀਤ ਕੌਰ ਕਰਨਾਣਾ, ਕੈਪਟਨ ਦੌਲਤ ਸਿੰਘ, ਸੂਬੇਦਾਰ ਮੇਜਰ ਪ੍ਰੇਮ ਸਿੰਘ, ਸੂਬੇਦਾਰ ਮੇਜਰ ਰਾਮ ਲੁਭਾਇਆ, ਰਿਸਾਲਦਾਰ ਆਦਰ ਸਿੰਘ, ਹਵਲਦਾਰ ਰਾਮ ਸਿੰਘ, ਹਵਲਦਾਰ ਦਲਬੀਰ ਸਿੰਘ ਆਦਿ ਹਾਜ਼ਰ ਸਨ ।