10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਖੰਡ ਮਿੱਲ੍ਹ ਨਵਾਂਸ਼ਹਿਰ ਦੇ ਬੋਰਡ ਆਫ ਡਾਇਰੈਕਟਰ ਮੀਟਿੰਗ ਉਪਰੰਤ ਗੱਲਬਾਤ ਸਮੇਂ। ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲਜ਼ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ

ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲਜ਼ ਲਿਮ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਮਿੱਲ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਮਿੱਲ ਦੇ ਚੱਲ ਰਹੇ ਰਿਪੇਅਰ ਮੇਂਟੀਨੈਂਸ ਦੇ ਕੰਮਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 10-08-2026
ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲਜ਼ ਲਿਮ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਮਿੱਲ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਮਿੱਲ ਦੇ ਚੱਲ ਰਹੇ ਰਿਪੇਅਰ ਮੇਂਟੀਨੈਂਸ ਦੇ ਕੰਮਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮਿੱਲ ਦੇ ਜਨਰਲ ਮੈਨੇਜਰ ਵੱਲੋਂ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਇਸ ਸਮੇਂ ਮਿੱਲ ਦੀ ਰਿਪੇਅਰ ਮੇਂਟੀਨੈਂਸ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਤੇ ਹਰ ਸੰਭਵ ਉਪਰਾਲੇ ਕਰਕੇ ਮਿੱਲ ਨੂੰ ਪਿੜਾਈ ਸੀਜ਼ਨ 2026-27 ਲਈ ਸਮੇਂ ਸਿਰ ਤਿਆਰ ਕਰ ਲਿਆ ਜਾਵੇਗਾ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮਿੱਲ ਦੇ ਜਨਰਲ ਮੈਨੇਜਰ ਸ. ਸੁਖਵਿੰਦਰ ਸਿੰਘ ਤੂਰ ਵੱਲੋਂ ਦੱਸਿਆ ਗਿਆ ਕਿ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਮਿੱਲ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮਤੇ ਵਿਚਾਰਨ ਲਈ ਰੱਖੇ ਗਏ ਸਨ ਤੇ ਮੀਟਿੰਗ ਦਾ ਮੁੱਖ ਏਜੰਡਾ ਸ਼ੂਗਰਫੈੱਡ ਪੰਜਾਬ ਦੇ ਬੋਰਡ ਆਫ ਡਾਇਰੈਕਟਰਜ਼ ਲਈ ਮਿੱਲ ਦੇ ਪ੍ਰਤੀਨਿਧ ਨੂੰ ਨਾਮਜਦ ਕਰਨ ਸਬੰਧੀ ਸੀ, ਜਿਸ ਸੰੰਬੰਧੀ ਮੀਟਿੰਗ ਦੌਰਾਨ ਬੋਰਡ ਆਫ ਡਾਇਰੈਕਟਰਜ਼ ਦੇ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਸ. ਸੋਹਣ ਸਿੰਘ ਉੱਪਲ (ਡਾਇਰੈਕਟਰ) ਨੂੰ ਸ਼ੂਗਰਫੈੱਡ ਪੰਜਾਬ ਦੇ ਬੋਰਡ ਆਫ ਡਾਇਰੈਕਟਰਜ਼ ਲਈ ਮਿੱਲ ਦੇ ਪ੍ਰਤੀਨਿਧ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਵਿੱਚ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰ ਸੋਹਣ ਸਿੰਘ ਉੱਪਲ, ਸਰਤਾਜ ਸਿੰਘ, ਚਰਨਜੀਤ ਸਿੰਘ, ਗੁਰਸੇਵਕ ਸਿੰਘ ਲਿੱਧੜ, ਬੀਬੀ ਸੁਰਿੰਦਰ ਕੌਰ, ਕਸ਼ਮੀਰ ਸਿੰਘ, ਮੋਹਿੰਦਰ ਸਿੰਘ, ਜਗਤਾਰ ਸਿੰਘ ਹਾਜਰ ਸਨ। ਮੀਟਿੰਗ ਦੌਰਾਨ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਸ਼.ਭ.ਸ. ਨਗਰ ਦੇ ਨੁਮਾਇੰਦੇ ਵਜੋਂ ਹਰਪ੍ਰੀਤ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਨਵਾਂਸ਼ਹਿਰ ਤੇ ਪ੍ਰਬੰਧ ਨਿਰਦੇਸ਼ਕ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਵਜੋਂ ਗੁਰਵਿੰਦਰ ਸਿੰਘ, ਜਨਰਲ ਮੈਨੇਜਰ, ਬੁੱਢੇਵਾਲ ਸਹਿਕਾਰੀ ਖੰਡ ਮਿੱਲ ਲਿਮ. ਵੱਲੋਂ ਭਾਗ ਲਿਆ ਗਿਆ।
ਪਿਛਲੀ ਖ਼ਬਰ ਖਟਕੜ ਕਲਾਂ ’ਚ ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਇਜਲਾਸ ਹੋਇਆ ਅਗਲੀ ਖ਼ਬਰ ਐਚ. ਆਰ. ਇਲੈਕਟ੍ਰਾਨਿਕਸ ਪਲਾਜ਼ਾ ਬੰਗਾ ਦੇ ਦੂਜੇ ਸ਼ੋਅ ਰੂਮ ਦਾ ਫਗਵਾੜਾ ਵਿਖੇ ਹੋਇਆ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।