10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਦੇਸ਼ ਵਿਆਪੀ ਜੇਲ੍ਹ ਭਰੋ ਅੰਦੋਲਨ ਨੂੰ ਕਾਮਯਾਬ ਕਰਨ ਦਾ ਮਹਾਂ ਸਿੰਘ ਰੌੜੀ ਵਲੋਂ ਸੱਦਾ

ਬਲਾਚੌਰ, 9 ਅਗਸਤ (ਨਰੇਸ਼ ਧੌਲ)-ਸੀਟੂ ਦੇ ਜ਼ਿਲ੍ਹਾ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਮੂਹ ਟਰੇਡ ਯੂਨੀਅਨਾਂ, ਆਜ਼ਾਦ ਜਥੇਬੰਦੀਆਂ, ਫੈਡਰੇਸ਼ਨਾਂ, ਖੇਤ ਮਜ਼ਦੂਰਾਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਵਰਕਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ 10 ਅਗਸਤ ਨੂੰ ਠੀਕ 11 ਵਜੇ ਦੇਸ਼ ਵਿਆਪੀ ਜੇਲ ਭਰੋ ਅੰਦੋਲਨ ਨੂੰ ਕਾਮਯਾਬ ਕਰਨ ਲਈ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਭਾਰੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਮਾਨ ਸਰਕਾਰ ਨੂੰ ਹੱਕੀ ਤੇ ਜਾਇਜ਼ ਮੰਗਾਂ ਲਈ ਮਜਬੂਰ ਕੀਤਾ ਜਾ ਸਕੇ। ਮੰਗਾਂ ਸਬੰਧੀ ਮਹਾਂ ਸਿੰਘ ਰੌੜੀ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਦਾ ਪ੍ਰਬੰਧ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਘੱਟੋ-ਘੱਟ ਉਜਰਤ ਲਾਗੂ ਕਰਨਾ, ਕਿਸਾਨਾਂ ਦੀਆਂ ਜਿਨਸਾਂ ‘ਤੇ ਐਮ.

ਮਹਾਂ ਸਿੰਘ ਰੌੜੀ। 10-08-2026
ਬਲਾਚੌਰ, 9 ਅਗਸਤ (ਨਰੇਸ਼ ਧੌਲ)-ਸੀਟੂ ਦੇ ਜ਼ਿਲ੍ਹਾ ਪ੍ਰਧਾਨ ਮਹਾਂ ਸਿੰਘ ਰੌੜੀ ਨੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਮੂਹ ਟਰੇਡ ਯੂਨੀਅਨਾਂ, ਆਜ਼ਾਦ ਜਥੇਬੰਦੀਆਂ, ਫੈਡਰੇਸ਼ਨਾਂ, ਖੇਤ ਮਜ਼ਦੂਰਾਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਵਰਕਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ 10 ਅਗਸਤ ਨੂੰ ਠੀਕ 11 ਵਜੇ ਦੇਸ਼ ਵਿਆਪੀ ਜੇਲ ਭਰੋ ਅੰਦੋਲਨ ਨੂੰ ਕਾਮਯਾਬ ਕਰਨ ਲਈ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਭਾਰੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਮਾਨ ਸਰਕਾਰ ਨੂੰ ਹੱਕੀ ਤੇ ਜਾਇਜ਼ ਮੰਗਾਂ ਲਈ ਮਜਬੂਰ ਕੀਤਾ ਜਾ ਸਕੇ। ਮੰਗਾਂ ਸਬੰਧੀ ਮਹਾਂ ਸਿੰਘ ਰੌੜੀ ਨੇ ਕਿਹਾ ਕਿ ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਦਾ ਪ੍ਰਬੰਧ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਘੱਟੋ-ਘੱਟ ਉਜਰਤ ਲਾਗੂ ਕਰਨਾ, ਕਿਸਾਨਾਂ ਦੀਆਂ ਜਿਨਸਾਂ ‘ਤੇ ਐਮ.ਐਸ.ਪੀ ਲਾਗੂ ਕਰਨਾ, ਕਿਸਾਨ ਨੂੰ ਜਿਨਸ ਦਾ ਪੂਰਾ ਮੁੱਲ ਦੇਣਾ, ਕਾਲੇ ਕਾਨੂੰਨ ਪੂਰਨ ਰੂਪ ਵਿੱਚ ਵਾਪਸ ਕਰਨੇ, ਜੀ.ਰਾਮ.ਜੀ ਸਕੀਮ ਖਤਮ ਕਰਕੇ ਮਨਰੇਗਾ ਕਾਨੂੰਨ ਲਾਗੂ ਕਰਨਾ, ਕਿਸਾਨ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨਾ, ਚਾਰ ਲੇਬਰ ਕੋਡ ਵਾਪਸ ਕਰਨਾ, ਟਰੇਡ ਯੂਨੀਅਨ ਦੇ ਹੱਕ ਬਹਾਲ ਕਰਨਾ, ਦਿਹਾੜੀ ਅੱਠ ਘੰਟੇ ਕਰਨਾ, ਸਕੀਮ ਵਰਕਰਾਂ ਦਾ ਭੱਤਾ ਦੁੱਗਣਾ ਕਰਨਾ ਆਦਿ ਮੰਗਾਂ ਨੂੰ ਲਾਗੂ ਕਰਨ ਲਈ ਸਰਕਾਰਾਂ ‘ਤੇ ਪੂਰਾ ਦਬਾਅ ਬਣਾਇਆ ਜਾ ਸਕੇ। ਜੇਕਰ ਸਰਕਾਰਾਂ ਮੰਗਾਂ ਨਾ ਮੰਨਣ ਤਾਂ ਸਮੂਹ ਇਕੱਠੇ ਹੋਏ ਲੋਕ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕਰਨਗੇ।
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਿਵਾਰਵਾਦ ਦੇ ਵਿਰੋਧੀ ਬਿਆਨ ਨੇ ਵਰਕਰਾਂ ਆਗੂਆਂ ’ਚ ਖੁਸ਼ੀ ਤੇ ਜੋਸ਼ ਭਰਿਆ - ਰਜਨੀ ਕੰਡਾ, ਚੇਤ ਰਾਮ ਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।