ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੈਂਬਰ ਅਤੇ ਪਤਵੰਤੇ ਬੂਟੇ ਲਗਾਉਣ ਸਮੇਂ।
ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਵਣ ਮਹਾਂਉਤਸਵ ਮਨਾਇਆ
ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਰੋਡ ’ਤੇ ਸਥਿਤ ਆਈ. ਟੀ.
ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਰੋਡ ’ਤੇ ਸਥਿਤ ਆਈ. ਟੀ. ਆਈ. ਦੇ ਨਜ਼ਦੀਕ ਇੱਕ ਵਿਸ਼ੇਸ਼ ਸਮਾਗਮ ਕਰਕੇ ‘ਵਣ ਮਹਾਂਉਤਸਵ - 2026 ਮਨਾਇਆ ਗਿਆ ਜਿਸ ਦੌਰਾਨ ਸੁਸਾਇਟੀ ਅਤੇ ਸ਼ਹਿਰ ਵਾਸੀਆਂ ਵੱਲੋਂ ਮਿਲ ਕੇ 150 ਬੂਟੇ ਲਗਾਏ ਗਏ। ‘ਆਓ ਵਾਤਾਵਰਣ ਬਚਾਈਏ, ਬੂਟੇ ਲਗਾਈਏ’ ਦੇ ਸੱਦੇ ਤਹਿਤ ਕਰਵਾਏ ਗਏ ਇਸ ਸਮਾਗਮ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਸੰਸਥਾਵਾਂ ਦੇ ਆਗੂਆਂ ਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਵਾਤਾਵਰਣ ਦੀ ਸੰਭਾਲ ’ਤੇ ਜ਼ੋਰਦਿਆਂ ਦੱਸਿਆ ਕਿ ਸਾਡੀ ਸੁਸਾਇਟੀ ਪਿਛਲੇ 10 ਸਾਲਾਂ ਤੋਂ ਨਿਰੰਤਰ ਇਸ ਹਰਿਆਵਲ ਮੁਹਿੰਮ ਦੇ ਨਾਲ ਜੁੜੀ ਹੋਈ ਹੈ। ਸੁਸਾਇਟੀ ਵੱਲੋਂ ਹਰ ਸਾਲ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਵਿਸ਼ੇਸ਼ ਤੌਰ ’ਤੇ ਬੂਟੇ ਲਗਾਏ ਜਾਂਦੇ ਹਨ ਅਤੇ ਸਾਡਾ ਮਕਸਦ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਬਲਕਿ ਉਹਨਾਂ ਦੇ ਵੱਡੇ ਹੋਣ ਤੱਕ ਬੱਚਿਆਂ ਵਾਂਗ ਦੇਖਭਾਲ ਅਤੇ ਪੂਰੀ ਸਾਂਭ-ਸੰਭਾਲ ਯਕੀਨੀ ਬਣਾਉਣਾ ਵੀ ਹੈ। ਮੁਹਿੰਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਸੁਸਾਇਟੀ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੁਸਾਇਟੀ ਹਰ ਰੋਜ਼ ਹਰਿਆਵਲ ਲਹਿਰ ਸਬੰਧੀ ਨਿਸ਼ਕਾਮ ਸੇਵਾ ਕਰਕੇ ਸਮਾਜ ਨੂੰ ਇੱਕ ਨਵੀਂ ਅਤੇ ਸਕਾਰਾਤਮਕ ਦਿਸ਼ਾ ਦੇ ਰਹੀ ਹੈ। ਇਸੇ ਦੌਰਾਨ ਨਰਿੰਦਰ ਸਿੰਘ ਰਠੌਰ ਅਤੇ ਵਿਕਰਮਜੀਤ ਸਿੰਘ ਨੇ ਵੀ ਸੁਸਾਇਟੀ ਦੀ ਹਰਿਆਵਲ ਮੁਹਿੰਮ ਦੀ ਪ੍ਰਸੰਸਾ ਕੀਤੀ। ਇਸ ਮੌਕੇ ਮਿਊਂਸਿਪਲ ਕੌਂਸਲਰ ਦਵਿੰਦਰ ਕੁਮਾਰ, ਗੁਰਮੁੱਖ ਨੌਰਥ ਅਤੇ ਆਮ ਆਦਮੀ ਪਾਰਟੀ ਤੋਂ ਸਤੀਸ਼ ਕੁਮਾਰ ਨੇ ਵੀ ਹਾਜ਼ਰੀ ਭਰੀ। ਸੁਸਾਇਟੀ ਦੇ ਸਕੱਤਰ ਅਮਰਜੀਤ ਸਿੰਘ ਖਾਲਸਾ ਵੱਲੋਂ ਇਸ ਹਰਿਆਵਲ ਮੁਹਿੰਮ ਨੂੰ ਸਫ਼ਲ ਬਣਾਉਣ ਵਾਸਤੇ ਸਮੇਂ ਸਿਰ ਪਹੁੰਚੇ ਸਾਰੇ ਮਹਿਮਾਨਾਂ, ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੁਸਾਇਟੀ ਵੱਲੋਂ ਪਹਿਲਾਂ ਹੀ ਇੱਕ ਚੈਰੀਟੇਬਲ ਡਿਸਪੈਂਸਰੀ ਅਤੇ ਚੈਰੀਟੇਬਲ ਲੈਬੋਰੇਟਰੀ ਬਹੁਤ ਹੀ ਸਫਲਤਾਪੂਰਵਕ ਚਲਾਈ ਜਾ ਰਹੀ ਹੈ ਅਤੇ ਹੁਣ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਬਹੁਤ ਜਲਦ ਉੱਥੇ ਇੱਕ ਚੈਰੀਟੇਬਲ ਡੈਂਟਲ ਕਲੀਨਿਕ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਮੌਕੇ ਸੋਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਹਵੇਲੀ, ਕੁਲਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਮਿਊਂਸਿਪਲ ਕੌਂਸਲਰ ਦਵਿੰਦਰ ਕੁਮਾਰ ਅਤੇ ਗੁਰਮੁਖ ਨੌਰਥ, ਆਮ ਆਦਮੀ ਪਾਰਟੀ ਤੋਂ ਸਤੀਸ਼ ਕੁਮਾਰ, ਮੰਗਲ ਸਿੰਘ ਬੈਂਸ, ਦੋਆਬਾ ਸੋਸ਼ਲ ਵੈਲਫੇਅਰ ਸੋਸਾਇਟੀ ਤੋਂ ਨਰਿੰਦਰ ਸਿੰਘ ਰਾਠੌਰ, ਬਿਕਰਮਜੀਤ ਸਿੰਘ, ਹਰਸ਼ਰਨ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ ਸੋਢੀ, ਚਰਨਜੀਤ ਸਿੰਘ, ਅਸ਼ਮੀਤ ਸਿੰਘ ਅਮਨਦੀਪ ਸਿੰਘ, ਆਜ਼ਾਦ, ਬਲਜੀਤ ਕੌਰ, ਜਤਿੰਦਰ ਸਿੰਘ, ਮੁਹੰਮਦ ਇਰਸ਼ਾਦ, ਦੀਪਕ, ਰਾਜਵੰਸ਼ ਸਿੰਘ ਬੇਦੀ ਆਦਿ ਹਾਜ਼ਰ ਸਨ।