11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਪ੍ਰਧਾਨ ਸ਼ੀਤਲ ਅੰਗੁਰਾਲ ਗੱਲਬਾਤ ਕਰਦੇ ਹੋਏ ਨਾਲ ਚੇਤ ਰਾਮ ਰਤਨ। ਕਰਜ਼ਾ ਮੁਕਤ ਅਤੇ ਨੌਜਵਾਨਾਂ ਦੇ ਭਵਿੱਖ ਲਈ ਭਾਜਪਾ ਸਰਕਾਰ ਬਣਾਉਣ ਦੀ ਲੋੜ - ਸ਼ੀਤਲ ਅੰਗੁਰਾਲ

ਬੰਗਾ, 10 ਅਗਸਤ (ਧਰਮਵੀਰ ਪਾਲ) - ਪੰਜਾਬ ਦੀਆਂ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ ’ਚ ਡਬੋ ਕੇ ਰੱਖ ਦਿੱਤਾ। ਅੱਜ ਪੰਜਾਬ ਨੂੰ ਕਰਜ਼ਾ ਮੁਕਤ ਕਰਵਾਉਣ ਅਤੇ ਨੌਜਵਾਨਾਂ ਦੇ ਭਵਿੱਖ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਲਈ ਹਰ ਵਰਗ ਨੂੰ ਅੱਗੇ ਆਉਣਾ ਜ਼ਰੂਰੀ ਹੈ।

ਅਜੀਤ ਡੈਸਕ 11-08-2026
ਬੰਗਾ, 10 ਅਗਸਤ (ਧਰਮਵੀਰ ਪਾਲ) - ਪੰਜਾਬ ਦੀਆਂ ਕਾਂਗਰਸ, ਅਕਾਲੀ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਕਰਜ਼ੇ ’ਚ ਡਬੋ ਕੇ ਰੱਖ ਦਿੱਤਾ। ਅੱਜ ਪੰਜਾਬ ਨੂੰ ਕਰਜ਼ਾ ਮੁਕਤ ਕਰਵਾਉਣ ਅਤੇ ਨੌਜਵਾਨਾਂ ਦੇ ਭਵਿੱਖ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਲਈ ਹਰ ਵਰਗ ਨੂੰ ਅੱਗੇ ਆਉਣਾ ਜ਼ਰੂਰੀ ਹੈ। ਇਸ ਗੱਲ ਦਾ ਪ੍ਰਗਟਾਵਾ ਪ੍ਰਧਾਨ ਸ਼ੀਤਲ ਅੰਗੁਰਾਲ ਸਾਬਕਾ ਵਿਧਾਇਕ ਅਤੇ ਨਵ ਨਿਯੁਕਤ ਪੰਜਾਬ ਪ੍ਰਧਾਨ ਭਾਜਪਾ ਐਸ. ਸੀ. ਮੋਰਚਾ ਨੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਆਪਣਾ ਭਵਿੱਖ ਬਣਾਉਣ ਲਈ ਭਾਜਪਾ ਦੀ ਸਰਕਾਰ ਬਣਾਉ ਣ ਲਈ ਅਹਿਮ ਭੂਮਿਕਾ ਨਿਭਾਉਣ ਲਈ ਅੱਗੇ ਆਉਣ ਚਾਹੀਦਾ ਹੈ। ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਐਸ. ਸੀ. ਮੋਰਚੇ ਦੇ ਪ੍ਰਧਾਨ ਚੇਤ ਰਾਮ ਰਤਨ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੇਸ਼ ਭਗਤੀ ਅਤੇ ਪੰਜਾਬ ਨੂੰ ਨਵਾਂ ਪੰਜਾਬ ਸਿਰਜਣ ਨੂੰ ਮੁੱਖ ਰੱਖਦਿਆਂ ਹੋਇਆ ਬਿਨਾ ਸ਼ਰਤ ਭਾਜਪਾ ਵਿੱਚ ਸ਼ਾਮਲ ਹੋਣ ਦੀ ਸ਼ਲਾਘਾ ਕੀਤੀ। ਪੰਜਾਬ ਪ੍ਰਧਾਨ ਅੰਗੁਰਾਲ ਨੇ ਜ਼ਿਲ੍ਹਾ ਪ੍ਰਧਾਨ ਨੂੰ ਕਿਹਾ ਕਿ ਉਹ ਐਸ. ਸੀ. ਮੋਰਚਾ ਦੋਆਬੇ ਵਿੱਚ ਮਜ਼ਬੂਤ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੇਦਰ ਵਲੋਂ ਲੋਕਾਂ ਨੂੰ ਮਿਲ ਰਹੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਕੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਅਹਿਮ ਰੋਲ ਨਿਭਾਉਣ ਲਈ ਅੱਗੇ ਆਉਣ। ਇਸ ਮੌਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਾਈਸ ਪ੍ਰਧਾਨ ਕਰਨ ਦੀਵਾਨ ਅਤੇ ਮਨੋਜ ਕੁਮਾਰ ਕੰ ਡਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਅਧਿਕਾਰੀਆਂ ਨਾਲ ਗੱਲਬਾਤ ਸਮੇਂ। ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਵਲੋਂ ਜ਼ਿਲ੍ਹ... ਅਗਲੀ ਖ਼ਬਰ ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।