11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਾਂਗਰਸ ਆਗੂ ਡਾ. ਬਖਸ਼ੀਸ਼ ਸਿੰਘ, ਅਰੁਣ ਘਈ ਨਾਲ ਹੋਰ। ਪੰਜਾਬ ਦੇ ਲੋਕਾਂ ਨੇ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ - ਡਾ. ਬਖਸ਼ੀਸ਼ ਸਿੰਘ

ਬੰਗਾ, 10 ਅਗਸਤ (ਧਰਮਵੀਰ ਪਾਲ) - ਬੰਗਾ ਦੇ ਸੀਨੀਅਰ ਕਾਂਗਰਸੀ ਆਗੂ ਡਾ. ਬਖਸ਼ੀਸ਼ ਸਿੰਘ ਨੇ ਕਿਹਾ ਕਿ ਆਗੂਆਂ-ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਉਣ ਦਾ ਮਾਹੌਲ ਸਿਰਜ ਚੁੱਕਾ ਹੈ।

ਅਜੀਤ ਡੈਸਕ 11-08-2026
ਬੰਗਾ, 10 ਅਗਸਤ (ਧਰਮਵੀਰ ਪਾਲ) - ਬੰਗਾ ਦੇ ਸੀਨੀਅਰ ਕਾਂਗਰਸੀ ਆਗੂ ਡਾ. ਬਖਸ਼ੀਸ਼ ਸਿੰਘ ਨੇ ਕਿਹਾ ਕਿ ਆਗੂਆਂ-ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਉਣ ਦਾ ਮਾਹੌਲ ਸਿਰਜ ਚੁੱਕਾ ਹੈ। ਉਹਨਾਂ ਕਿਹਾ ਕਿ ਇਸ ਮਿਹਨਤ ਦਾ ਹੀ ਨਤੀਜਾ ਹੈ ਕਿ ਸੱਤਾਧਾਰੀ ਧਿਰ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂ ਚਿੰਤਾ ਵਿਚ ਹਨ। ਡਾ. ਬਖਸ਼ੀਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ‘ਹਰ ਬੂਥ ਮਜ਼ਬੂਤ, ਕਾਂਗਰਸ ਮਜ਼ਬੂਤ’ ਨੂੰ ਸਫ਼ਲ ਕਰਨ ਲਈ ਜ਼ਿਲ੍ਹੇ ਦੇ ਦੂਜੇ ਹਲਕਿਆਂ ਵਾਂਗ ਬੰਗਾ ਹਲਕੇ ਦੇ ਪਾਰਟੀ ਵਰਕਰਾਂ ਨੇ ਵੀ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਹਲਕੇ ਦੇ ਪਾਰਟੀ ਵਰਕਰਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਰੈਲੀ ਦੀ ਸਫ਼ਲਤਾ ਲਈ ਆਪੋ ਆਪਣੇ ਕਾਫ਼ਲਿਆਂ ਨਾਲ ਸ਼ਮੂਲੀਅਤ ਕੀਤੀ। ਡਾ. ਬਖਸ਼ੀਸ਼ ਸਿੰਘ ਨੇ ਬੰਗਾ ਹਲਕੇ ਤੋਂ ਚੋਣ ਲੜਣ ਸਬੰਧੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਸਦਾ ਪਾਰਟੀ ਨੂੰ ਸਮਰਪਿਤ ਰਹੇ ਹਨ ਤੇ ਪਾਰਟੀ ਜੋ ਵੀ ਉਹਨਾਂ ਨੂੰ ਹੁਕਮ ਲਾਵੇਗੀ ਉਹ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਸਪੱਸ਼ਟ ਕੀਤਾ ਕਿ ਉਹਨਾਂ ਦਾ ਕਿਸੇ ਨਾਲ ਵੀ ਵਿਰੋਧ ਨਹੀਂ ਹੈ ਅਤੇ ਉਹਨਾਂ ਲਈ ਪਾਰਟੀ ਦੀ ਮਜ਼ਬੂਤੀ ਤੋਂ ਬਿਨਾਂ ਕੁੱਝ ਵੀ ਵੱਡਾ ਨਹੀਂ ਹੈ।
ਪਿਛਲੀ ਖ਼ਬਰ ਸੁਮਨ ਲਾਲ ਦੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਲਖਵਿੰਦਰ ਲੱਖੀ ਵਲੋਂ ਵਧਾਈ ਅਗਲੀ ਖ਼ਬਰ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਤੇ ਪਰਮਿੰਦਰ ਸਿੰਘ ਬੋਇਲ ਮਕਸੂਦਪੁਰ ਗੱਲਬਾਤ ਕਰਨ ਸਮੇਂ ਨਾਲ ਹੋਰ। ਪੰਜਾਬ ’ਚ ਆਮ ਆਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।