13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਢਾਹਾਂ ਕਲੇਰਾਂ ’ਚ ਸਾਹਿਤ ਉਚਾਰਨ ਮੁਕਾਬਲੇ ਕਰਵਾਏ

ਬੰਗਾ, 12 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਹਿਤ ਉਚਾਰਨ ਪ੍ਰਤੀਯੋਗਤਾ ਕਰਵਾਈ ਗਈ। ਇਹ ਉਪਰਾਲਾ ਨਵਜੋਤ ਸਾਹਿਤ ਸੰਸਥਾ ਔੜ ਵਲੋਂ ਕੀਤਾ ਗਿਆ।

ਅਜੀਤ ਡੈਸਕ 13-08-2026
ਬੰਗਾ, 12 ਅਗਸਤ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸਾਹਿਤ ਉਚਾਰਨ ਪ੍ਰਤੀਯੋਗਤਾ ਕਰਵਾਈ ਗਈ। ਇਹ ਉਪਰਾਲਾ ਨਵਜੋਤ ਸਾਹਿਤ ਸੰਸਥਾ ਔੜ ਵਲੋਂ ਕੀਤਾ ਗਿਆ। ਇਸ ਪ੍ਰਤੀਯੋਗਤਾ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾ, ਗੀਤ ਤੇ ਭਾਸ਼ਣ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਜੱਜਮੈਂਟ ਦੀ ਭੂਮਿਕਾ ਡਾ. ਗੁਰਤੇਜ ਸਿੰਘ, ਸਤਪਾਲ ਸਾਹਲੋਂ, ਰਾਜਵਿੰਦਰ ਕੌਰ ਨਾਗਰਾ ਵਲੋਂ ਸਾਂਝੇ ਰੂਪ ਵਿੱਚ ਨਿਭਾਈ ਗਈ। ਇਸ ਪ੍ਰਤੀਯੋਗਤਾ ਵਿੱਚ ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ, ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ, ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ, ਖਾਲਸਾ ਪਬਲਿਕ ਸਕੂਲ ਔੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾਂ ਦੇ ਵਿਦਿਆਰਥੀਆਂ ਨੂੰ ਵਧੀਆ ਪੇਸ਼ਕਾਰੀ ਲਈ ਸਨਮਾਨਿਤ ਕੀਤਾ ਗਿਆ। ਪ੍ਰਤੀਯੋਗਤਾ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਰਸਮ ਮੁੱਖ ਮਹਿਮਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਨਿਭਾਈ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਹਿਤਕ ਕਾਰਜਾਂ ਦੀ ਨਿਰੰਤਰਤਾ ਲਈ ਨਵਜੋਤ ਸਾਹਿਤ ਸੰਸਥਾ ਔੜ ਦੇ ਸਮੂਹ ਮੈਂਬਰਾਂ ਦੀ ਸ਼ਲਾਘਾ ਕੀਤੀ। ਸੰਸਥਾ ਦੇ ਪ੍ਰਧਾਨ ਦਵਿੰਦਰ ਸਕੋਹਪੁਰੀ ਨੇ ਇਸ ਪ੍ਰਤੀਯੋਗਤਾ ਦੀ ਸਫ਼ਲਤਾ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨਗੀ ਮੰਡਲ ’ਚ ਸ਼ਾਮਲ ਪ੍ਰਿੰਸੀਪਲ ਵਨੀਤਾ ਚੋਟ ਨੇ ਕਿਹਾ ਕਿ ਸਾਹਿਤ ਨੇ ਸਦਾ ਸਮਾਜ ਦਾ ਸਹੀ ਮਾਰਗ ਦਰਸਨ ਕੀਤਾ ਹੈ। ਮੰਚ ਦਾ ਸੰਚਾਲਨ ਪਰਮਜੀਤ ਕੌਰ ਮੱਲੂਪੋਤਾ ਨੇ ਕੀਤਾ। ਇਸ ਮੌਕੇ ਸੰਸਥਾ ਦੇ ਸਾਬਕਾ ਪ੍ਰਧਾਨ ਰਜਨੀ ਸ਼ਰਮਾ, ਡਾ. ਬਿੰਦੂ ਕੈਂਥ, ਸੁਰਜੀਤ ਮਜਾਰੀ ਅਤੇ ਵਿਨੇ ਸ਼ਰਮਾ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ- ਪ੍ਰਿੰਸੀਪਲ ਡਾ. ਮੁਨੀਸ਼ ਕੁਮਾਰ ਅਗਲੀ ਖ਼ਬਰ ਕਾਂਵੜ ਮੰਡਲੀ ਦੇ ਆਖ਼ਰੀ ਪੜਾਅ ’ਤੇ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।