13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਵਿਦਿਆਰਥੀਆਂ ਦੀ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ- ਪ੍ਰਿੰਸੀਪਲ ਡਾ. ਮੁਨੀਸ਼ ਕੁਮਾਰ

ਪੋਜੇਵਾਲ ਸਰਾਂ, 12 ਅਗਸਤ (ਨਵਾਂਗਰਾਈਂ) - ਮਹਾਰਾਜ ਭੂਰੀਵਾਲੇ ਗਰੀਬਦਾਸੀ ਸਰਕਾਰੀ ਕਾਲਜ ਪੋਜੇਵਾਲ ਲਈ ਨਵਾਂਸ਼ਹਿਰ ਤੋਂ ਕਾਲਜ ਤੱਕ ਪੰਜਾਬ ਰੋਡਵੇਜ ਦੀ ਦੁਬਾਰਾ ਬੱਸ ਸੇਵਾ ਸ਼ੁਰੂ ਹੋਈ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ ਮੁਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀ ਨੂੰ ਬੱਸ ਸਹੂਲਤ ਦੀ ਵੱਡੀ ਸਮੱਸਿਆ ਸੀ।

ਅਜੀਤ ਡੈਸਕ 13-08-2026
ਪੋਜੇਵਾਲ ਸਰਾਂ, 12 ਅਗਸਤ (ਨਵਾਂਗਰਾਈਂ) - ਮਹਾਰਾਜ ਭੂਰੀਵਾਲੇ ਗਰੀਬਦਾਸੀ ਸਰਕਾਰੀ ਕਾਲਜ ਪੋਜੇਵਾਲ ਲਈ ਨਵਾਂਸ਼ਹਿਰ ਤੋਂ ਕਾਲਜ ਤੱਕ ਪੰਜਾਬ ਰੋਡਵੇਜ ਦੀ ਦੁਬਾਰਾ ਬੱਸ ਸੇਵਾ ਸ਼ੁਰੂ ਹੋਈ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਡਾ ਮੁਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀ ਨੂੰ ਬੱਸ ਸਹੂਲਤ ਦੀ ਵੱਡੀ ਸਮੱਸਿਆ ਸੀ। ਜਿਸ ਨੂੰ ਧਿਆਨ ਵਿੱਚ ਆਉਣ ਤੋਂ ਬਾਅਦ ਉਹਨਾਂ ਪੰਜਾਬ ਰੋਡਵੇਜ਼ ਨਵਾਂਸ਼ਹਿਰ ਦੇ ਮੈਨੇਜਰ ਨਾਲ ਸੰਪਰਕ ਕਰਨ ਉਪਰੰਤ ਸਮੱਸਿਆ ਦਾ ਹੱਲ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਮਨੀਸ਼ ਕੁਮਾਰ ਵਲੋਂ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਕਾਲਜ ਅਤੇ ਵਿਦਿਆਰਥੀਆਂ ਦੀਆਂ ਜੋ ਵੀ ਸਮੱਸਿਆਵਾਂ ਹਨ, ਉਹਨਾਂ ਦਾ ਹੱਲ ਵੀ ਜਲਦੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਬੀਤ ਇਲਾਕੇ ਨਾਲ ਸਬੰਧਤ ਵਿਦਿਆਰਥੀ ਲਈ ਵੀ ਬੱਸ ਸੁਵਿਧਾ ਦਾ ਪ੍ਰਬੰਧ ਕੀਤਾ ਜਾਵੇਗਾ ਇਸ ਸਬੰਧੀ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਡਾ. ਮੁਨੀਸ਼ ਕੁਮਾਰ ਨੇ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਚਾਨਣ ਮੁਨਾਰਾ ਦੇ ਰਹੀ ਇਸ ਸੰਸਥਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ 2026-27 ਸੈਸ਼ਨ ਦੇ ਲਈ ਬੀ. ਏ ਭਾਗ ਪਹਿਲਾ ਅਤੇ ਐਮ. ਏ ਪੰਜਾਬੀ ਭਾਗ ਪਹਿਲਾ ਦੇ ਦਾਖਲੇ ਲਈ ਆਖਰੀ ਮਿਤੀ 14 ਅਗਸਤ ਹੈ ਤੇ ਉਹ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਆਪਣਾ ਦਾਖਲਾ ਜਰੂਰ ਕਰਵਾ ਲੈਣ ਹੁਣ ਕਾਲਜ ਵਿੱਚ ਸਾਰੀਆਂ ਸਹੂਲਤਾਂ ਉਪਲਬਧ ਹਨ। ਉਹਨਾਂ ਕਿਹਾ ਕਿ ਇਹ ਕਾਜਲ ਵਧੀਆ ਸਸਤੀ ਤੇ ਉੱਚ ਦਰਜੇ ਦੀ ਸਿੱਖਿਆ ਦੇ ਰਿਹਾ ਹੈ ਇਸ ਲਈ ਇਸ ਦਾ ਫਾਇਦਾ ਉਠਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਟਰਮੀਨੇਸ਼ਨ ਨੋਟਿਸ ਰੱਦ ਕਰਨ ਲਈ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ ਨੋਟਿਸ ਨਾ ਰੱਦ ਹੋਣ ’ਤੇ 16 ਅਗਸਤ ਨੂੰ ਮੁੱਖ ਮੰਤ... ਅਗਲੀ ਖ਼ਬਰ ਢਾਹਾਂ ਕਲੇਰਾਂ ’ਚ ਸਾਹਿਤ ਉਚਾਰਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।