ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਵੱਲੋਂ ਬਿਮਲ, ਰੱਕੜ ਅਤੇ ਸਾਧੜਾ ਨੂੰ ਪੀ. ਏ. ਸੀ. ਪੰਜਾਬ ਦੇ ਮੈਂਬਰ ਲਗਾਉਣ ’ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ
ਬਲਾਚੌਰ, 13 ਅਗਸਤ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਮਿਹਨਤੀ ਅਤੇ ਜਮੀਨ ਨਾਲ ਜੁੜੇ ਜੁਝਾਰੂ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੌਂਸਾ ਨੇ ਦੱਸਿਆ ਕਿ ਹਲਕੇ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ ਸਿਆਣਾ, ਸਾਬਕਾ ਚੇਅਰਮੈਨ ਸਰਦਾਰ ਤਰਲੋਚਨ ਸਿੰਘ ਰੱਕੜ ਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਸਾਧੜਾ ਨੂੰ ਪੀ.
ਬਲਾਚੌਰ, 13 ਅਗਸਤ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਮਿਹਨਤੀ ਅਤੇ ਜਮੀਨ ਨਾਲ ਜੁੜੇ ਜੁਝਾਰੂ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਹਨੀ ਟੌਂਸਾ ਨੇ ਦੱਸਿਆ ਕਿ ਹਲਕੇ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ ਸਿਆਣਾ, ਸਾਬਕਾ ਚੇਅਰਮੈਨ ਸਰਦਾਰ ਤਰਲੋਚਨ ਸਿੰਘ ਰੱਕੜ ਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਸਾਧੜਾ ਨੂੰ ਪੀ. ਏ. ਸੀ ਪੰਜਾਬ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ ਜੋ ਸਮੁੱਚੇ ਹਲਕੇ ਲਈ ਵੱਡੇ ਮਾਣ ਵਾਲੀ ਗੱਲ ਹੈ। ਇਨ੍ਹਾਂ ਸੀਨੀਅਰ ਆਗੂਆਂ ਦੀ ਨਿਯੁਕਤੀ ’ਤੇ ਪਾਰਟੀ ਦੇ ਸਮੁੱਚੇ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਨੇ ਜਿੱਥੇ ਮੈਂਬਰ ਨਿਯੁਕਤ ਕੀਤੇ ਗਏ ਸੀਨੀਅਰ ਆਗੂਆਂ ਨੂੰ ਵਧਾਈ ਦਿੱਤੀ ਉੱਥੇ ਉਨ੍ਹਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੀ ਇਸ ਨਿਯੁਕਤੀ ਨਾਲ ਹਲਕੇ ਦੀ ਸਮੁੱਚੀ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।