ਨਵਰੂਪ ਸਿੰਘ ਬੈਂਸ ਜਾਡਲੀ ਨੇ ਨੀਲੇ ਕਾਰਡ ਵੰਡੇ
ਮਜਾਰੀ/ਸਾਹਿਬਾ, 13 ਅਗਸਤ (ਨਿਰਮਲਜੀਤ ਸਿੰਘ ਚਾਹਲ) - ਜਾਡਲੀ ਸਹਿਕਾਰੀ ਸਭਾ ਦੇ ਪ੍ਰਧਾਨ ਨਵਰੂਪ ਸਿੰਘ ਬੈਂਸ ਵਲੋਂ ਪਿੰਡ ਜਾਡਲੀ ਵਿਖੇ ਪੰਜਾਬ ਸਰਕਾਰ ਦੁਆਰਾ ਜਾਰੀ ਨੀਲੇ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਨਵਰੂਪ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਆਟਾ ਦਾਲ ਸਕੀਮ ਬਾਰੇ ਸਮੂਹ ਨਗਰ ਨਿਵਾਸੀਆਂ ਨੂੰ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ।
ਅਜੀਤ ਡੈਸਕ
14-08-2026