15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

16.82 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਰਾਹੋਂ, 14 ਅਗਸਤ (ਉਂਕਾਰ ਸਿੰਘ ਰਾਠੋਰ) - ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰਾਹੋਂ ਪੁਲਿਸ ਨੇ 16. 82 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਅਜੀਤ ਡੈਸਕ 15-08-2026
ਰਾਹੋਂ, 14 ਅਗਸਤ (ਉਂਕਾਰ ਸਿੰਘ ਰਾਠੋਰ) - ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰਾਹੋਂ ਪੁਲਿਸ ਨੇ 16.82 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਕਜ ਸ਼ਰਮਾ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਂਸ਼ਹਿਰ ਦੀ ਅਗਵਾਈ ਹੇਠ ਇੰਸਪੈਕਟਰ ਸੁਖਪਾਲ ਸਿੰਘ ਮੁੱਖ ਅਫਸਰ ਥਾਣਾ ਰਾਹੋਂ ਅਤੇ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਇੰਚਾਰਜ ਪੁਲਿਸ ਚੌਕੀ ਸ਼ੇਖਾਂ ਮਜਾਰਾ ਦੀ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਜਾਂਚ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ। ਦੌਰਾਨੇ ਗਸ਼ਤ ਪੁਲਿਸ ਪਾਰਟੀ ਨੇ ਜੋਗਿੰਦਰ ਪਾਲ ਪੁੱਤਰ ਸਤਪਾਲ, ਵਾਸੀ ਨੇੜੇ ਸੀਤਲਾ ਮਾਤਾ ਮੰਦਰ, ਮੁਹੱਲਾ ਰਾਜਨ, ਨਵਾਂਸ਼ਹਿਰ, ਥਾਣਾ ਸਿਟੀ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਪਾਸੋਂ 16.82 ਗ੍ਰਾਮ ਹੈਰੋਇਨ ਬਰਾਮਦ ਹੋਈ।
ਪਿਛਲੀ ਖ਼ਬਰ ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਸੂਬੇ ਅੰਦਰ ਹਰੇਕ ਫ਼ਰੰਟ ’ਤੇ ਫ਼ੇਲ੍ਹ ਰਹੀ ‘ਆਪ’ ਸਰਕਾਰ ਨੂੰ ਚੱਲਦਿਆਂ ਕਰਨ ਲਈ ਸੂਬੇ ਦੇ ਲੋਕ ਉਤਾਵਲੇ - ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।