19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮੌਜੋਵਾਲ ਮਜਾਰਾ ਵਿਖੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਪੰਜਾਬ ਦਿਲਾਵਰ ਸਿੰਘ ਦਿਲੀ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਬਲਾਚੌਰ, 18 ਅਗਸਤ (ਨਰੇਸ਼ ਧੌਲ) - ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਨਾਮਵਰ ਸੀਨੀਅਰ ਅਕਾਲੀ ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਿਲਾਵਰ ਸਿੰਘ ਦਿਲੀ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ। ਜਿਸ ਦੇ ਮੱਦੇ ਨਜ਼ਰ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਦਿਲਾਵਰ ਸਿੰਘ ਦਿਲੀ ਨੂੰ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਜੋਗਿੰਦਰ ਪਾਲ ਚਾਂਦਲਾ ਪਿੰਡ ਮੌਜੋਵਾਲ ਮਜਾਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 19-08-2026
ਬਲਾਚੌਰ, 18 ਅਗਸਤ (ਨਰੇਸ਼ ਧੌਲ) - ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਨਾਮਵਰ ਸੀਨੀਅਰ ਅਕਾਲੀ ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਿਲਾਵਰ ਸਿੰਘ ਦਿਲੀ ਨੂੰ ਸੀਨੀਅਰ ਮੀਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ। ਜਿਸ ਦੇ ਮੱਦੇ ਨਜ਼ਰ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਦਿਲਾਵਰ ਸਿੰਘ ਦਿਲੀ ਨੂੰ ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂ ਜੋਗਿੰਦਰ ਪਾਲ ਚਾਂਦਲਾ ਪਿੰਡ ਮੌਜੋਵਾਲ ਮਜਾਰਾ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਅਜਿਹੀ ਪਾਰਟੀ ਹੈ ਜਿੱਥੇ ਹਰ ਸ਼ਖਸ਼ੀਅਤ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਹੋਇਆਂ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਦਿਲਾਵਰ ਸਿੰਘ ਦਿਲੀ ਨੂੰ ਵਧਾਈ ਦਿੱਤੀ। ਦਿਲਾਵਰ ਸਿੰਘ ਦਿੱਲੀ ਨੇ ਪਿੰਡ ਮੌਜੋਵਾਲ ਮਜਾਰਾ ਵਾਸੀਆਂ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਮੈਂ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਹਲਕਾ ਇੰਚਾਰਜ ਹਨੀ ਟੌਂਸਾ, ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ, ਬੂਟਾ ਸਿੰਘ ਮੰਢਿਆਣੀ, ਮੋਹਣ ਸਿੰਘ ਟੱਪਰੀਆਂ, ਅਵਤਾਰ ਸਿੰਘ ਨੀਲੇਵਾੜਾ, ਜਰਨੈਲ ਸਿੰਘ ਸ਼ੰਿਜਰ, ਪਵਨ ਕੁਮਾਰ ਸ਼ਰਮਾ, ਜੋਗਿੰਦਰ ਪਾਲ ਚਾਂਦਲਾ, ਮੋਹਨ ਸਿੰਘ ਬੈਂਸ, ਰਜੇਸ਼ ਚੌਹਾਨ, ਚਮਨ ਲਾਲ ਭਾਟੀਆ, ਦਿਲਾਵਰ ਸਿੰਘ ਹੀਰ, ਹਰਭਜਨ ਸਿੰਘ ਬੰਦੀ, ਸਤਨਾਮ ਸਿੰਘ ਹੀਰ, ਨਿਰਮਲ ਸਿੰਘ ਰੱਕੜ, ਜਸ਼ਨ ਸਿੰਘ ਦਿਆਲ, ਮੱਖਣ ਸਿੰਘ ਸਿੱਧੂ, ਗੁਰਮੁੱਖ ਸਿੰਘ ਸ਼ਿੰਜਰ, ਹਰਜੀਤ ਸਿੰਘ ਦਿਆਲ, ਹਰਦੀਪ ਸਿੰਘ ਗਿੱਲ, ਸਮੂਹ ਪਿੰਡ ਵਾਸੀ ਅਤੇ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ। ਤਸਵੀਰ 18 ਨਵਾਂਸ਼ਹਿਰ 27 ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਪੰਜਾਬ ਦਿਲਾਵਰ ਸਿੰਘ ਦਿਲੀ ਨੂੰ ਸਨਮਾਨਿਤ ਕਰਨ ਮੌਕੇ ਪਿੰਡ ਮੋਜੋਵਾਲ ਮਜਾਰਾ ਵਿਖੇ ਹਲਕਾ ਇੰਚਾਰਜ ਹਨੀ ਟੌਂਸਾ, ਤਰਲੋਚਨ ਸਿੰਘ ਰੱਕੜ ਅਤੇ ਹਾਜ਼ਰ ਹੋਰ ਵੱਖ-ਵੱਖ ਸ਼ਖਸੀਅਤਾਂ। ਤਸਵੀਰ : ਨਰੇਸ਼ ਧੌਲ
ਪਿਛਲੀ ਖ਼ਬਰ ਹੱਕ ਪ੍ਰਾਪਤੀ ਤੱਕ ਸੰਘਰਸ਼ ਰਹੇਗਾ ਜਾਰੀ - ਅਮਿਤ ਕੁਮਾਰ ਅਗਲੀ ਖ਼ਬਰ ਨਗਰ ਕੌਂਸਲ ਬਲਾਚੌਰ ਵਲੋਂ ਲਗਾਇਆ ਗਿਆ ਹਰਿਤ ਜੈਵਿਕ ਖਾਦ ਦਾ ਸਟਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।