19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੁਰਾਣਾ ਪਿੰਡ ਰੱਤੇਵਾਲ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ ਕਰਨ ਸਮੇਂ ਵਿਧਾਇਕ ਸੰਤੋਸ਼ ਕਟਾਰੀਆ ਨਾਲ ਸਤਨਾਮ ਜਲਾਲਪੁਰ ਤੇ ਹੋਰ। ਪੁਰਾਣਾ ਪਿੰਡ ਰੱਤੇਵਾਲ ਤੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸਤਨਾਮ ਜਲਾਲਪੁਰ ਨੇ ਕੀਤੀ ਤੀਰਥ ਯਾਤਰਾ ਬੱਸ ਰਵਾਨਾ

ਰੱਤੇਵਾਲ, 18 ਅਗਸਤ (ਅਸ਼ੋਕ ਕੁਮਾਰ ਲੀਲ) - ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੁਰਾਣਾ ਪਿੰਡ ਰੱਤੇਵਾਲ ਤੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸਤਨਾਮ ਜਲਾਲਪੁਰ ਨੇ ਹਰੀ ਝੰਡੀ ਦਿਖਾ ਕੇ ਬਸ ਨੂੰ ਰਵਾਨਾ ਕੀਤਾ। ਇਸ ਮੌਕੇ ’ਤੇ ਸਮੂਹ ਯਾਤਰੀਆਂ ਨੂੰ ਸ੍ਰੀਮਤੀ ਸੰਤੋਸ਼ ਕਟਾਰੀਆ ਅਤੇ ਸਤਨਾਮ ਜਲਾਲਪੁਰ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਅਜੀਤ ਡੈਸਕ 19-08-2026
ਰੱਤੇਵਾਲ, 18 ਅਗਸਤ (ਅਸ਼ੋਕ ਕੁਮਾਰ ਲੀਲ) - ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੁਰਾਣਾ ਪਿੰਡ ਰੱਤੇਵਾਲ ਤੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸਤਨਾਮ ਜਲਾਲਪੁਰ ਨੇ ਹਰੀ ਝੰਡੀ ਦਿਖਾ ਕੇ ਬਸ ਨੂੰ ਰਵਾਨਾ ਕੀਤਾ। ਇਸ ਮੌਕੇ ’ਤੇ ਸਮੂਹ ਯਾਤਰੀਆਂ ਨੂੰ ਸ੍ਰੀਮਤੀ ਸੰਤੋਸ਼ ਕਟਾਰੀਆ ਅਤੇ ਸਤਨਾਮ ਜਲਾਲਪੁਰ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਪਿੰਡ ਦੇ ਸਰਪੰਚ ਰਕੇਸ਼ ਕੁਮਾਰ ਬੰਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਤੀਰਥ ਯਾਤਰਾ ਸਕੀਮ ਤਹਿਤ ਬਜ਼ੁਰਗਾਂ ਨੂੰ ਜੋ ਗੁਰੂਧਾਮਾਂ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਉਹ ਸਰਕਾਰ ਦੀ ਨੇਕ ਦਿਲੀ ਅਤੇ ਬਜ਼ੁਰਗਾਂ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਦਾ ਯਤਨ ਕੀਤਾ ਗਿਆ ਹੈ ਜੋ ਕਿ ਸ਼ਲਾਘਾਯੋਗ ਹੈ। ਇਸ ਮੌਕੇ ’ਤੇ ਰਾਮ ਲਾਲ ਬਜਾੜ, ਬਲਦੇਵ ਕ੍ਰਿਸ਼ਨ, ਧਰਮਵੀਰ ਨੰਬੜਦਾਰ, ਰਮਨ ਬਜਾੜ, ਪੋਲਾ ਚੌਹਾਨ, ਮੋਹਨ ਸਿੰਘ, ਸੁਰਿੰਦਰ ਸਿੰਘ, ਸੋਹਣ ਸਿੰਘ, ਤੇਜਾ ਸਿੰਘ, ਮੋਹਣ ਲਾਲ, ਸੁਰਿੰਦਰ ਕੁਮਾਰ, ਮੇਲਾ ਰਾਮ ਚਾੜ ਅਤੇ ਭਾਰੀ ਗਿਣਤੀ ਵਿੱਚ ਨਗਰ ਨਿਵਾਸੀ ਮੌਕੇ ਤੇ ਮੌਜੂਦ ਰਹੇ।
ਪਿਛਲੀ ਖ਼ਬਰ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਦਾਤਾ ਪੀਰ ਨਿਗਾਹਾ ਛਿੰਝ ਕਮੇਟੀ ਵਲੋਂ 19ਵਾਂ ਸਾਲਾਨਾ ਛਿੰਝ ਮੇਲਾ ਕਰਵਾਉਣ ਸੰਬੰਧੀ... ਅਗਲੀ ਖ਼ਬਰ ਸਚਿਨ ਕੁਮਾਰ ਰਾਜੂ ਦਾ ਯੂਥ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਦੀ ਨਿਯੁਕਤੀ ਸਬੰਧੀ ਵਿਸ਼ੇਸ਼ ਸਨਮਾਨ ਕਰਦੇ ਹੋਏ ਹਰਪ੍ਰੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।