ਬਲਾਚੌਰ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮਸ਼ਾਲ ਮਾਰਚ ਦਾ ਸਵਾਗਤ ਕੀਤਾ
ਬਲਾਚੌਰ, 20 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ) - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4, 2026 ਲਈ ਮਸ਼ਾਲ ਮਾਰਚ ਦਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਚੌਰ ਪਹੁੰਚਣ ’ਤੇ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਗੁਆਂਢੀ ਜ਼ਿਲ੍ਹੇ ਰੂਪਨਗਰ ਤੋਂ ਪਹੁੰਚੀ ਮਸ਼ਾਲ ਦਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਵਾਗਤ ਕੀਤਾ।
ਬਲਾਚੌਰ, 20 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ) - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4, 2026 ਲਈ ਮਸ਼ਾਲ ਮਾਰਚ ਦਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਚੌਰ ਪਹੁੰਚਣ ’ਤੇ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਗੁਆਂਢੀ ਜ਼ਿਲ੍ਹੇ ਰੂਪਨਗਰ ਤੋਂ ਪਹੁੰਚੀ ਮਸ਼ਾਲ ਦਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਵਾਗਤ ਕੀਤਾ। ਐਸ.ਡੀ.ਐਮ. ਸੁਨੀਲ ਫੋਗਾਟ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਦੇ ਨਾਲ ਵਿਧਾਇਕ ਸੰਤੋਸ਼ ਕਟਾਰੀਆ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸੂਬਾ ਸਰਕਾਰ ਦੇ ਸਮਾਵੇਸ਼ੀ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਹਨ। ਸਰਕਾਰ ਦੀਆਂ ਜ਼ਮੀਨੀ ਪੱਧਰ ਦੀਆਂ ਪਹਿਲਕਦਮੀਆਂ ’ਤੇ ਜ਼ੋਰ ਦਿੰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਪਿੰਡ ਵਿੱਚ ਅਤਿ-ਆਧੁਨਿਕ ਖੇਡ ਮੈਦਾਨ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਕਟਾਰੀਆ ਨੇ ਕਿਹਾ, ਖੇਡਾਂ ਸਿਰਫ਼ ਤਮਗੇ ਜਿੱਤਣ ਤੱਕ ਸੀਮਿਤ ਨਹੀਂ ਹਨ ਇਹ ਵਿਅਕਤੀ ਦੇ ਜੀਵਨ ਵਿੱਚ ਚਰਿੱਤਰ, ਅਨੁਸ਼ਾਸਨ, ਦ੍ਰਿੜਤਾ ਤੇ ਖੇਡ ਭਾਵਨਾ ਦੀ ਮਜ਼ਬੂਤ ਭਾਵਨਾ ਪੈਦਾ ਕਰਨ ਲਈ ਬੁਨਿਆਦੀ ਮਹੱਤਵ ਰੱਖਦੀਆਂ ਹਨ। ਸਥਾਨਕ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ, ਜਿਸ ਵਿੱਚ ਕੌਮਾਂਤਰੀ ਅਥਲੀਟ ਅਨਾਮਿਕਾ, ਵਾਲੀਬਾਲ ਖਿਡਾਰੀ ਨਵੀਨ, ਮਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੂਬਾ ਪੱਧਰੀ ਅਥਲੀਟ ਅਨਕਸ਼ੀ ਅਤੇ ਬੈਡਮਿੰਟਨ ਕੋਚ ਰਮਨ ਸ਼ਾਮਲ ਸਨ, ਨੇ ਮਸ਼ਾਲ ਮਾਰਚ ਵਿੱਚ ਹਿੱਸਾ ਲਿਆ। ਐਸ.ਬੀ.ਐਸ. ਨਗਰ ਵਿੱਚ ਰਾਤ ਦੇ ਠਹਿਰਾਅ ਤੋਂ ਬਾਅਦ ਮਸ਼ਾਲ 21 ਅਗਸਤ ਨੂੰ ਜਲੰਧਰ ਵੱਲ ਰਵਾਨਾ ਹੋਵੇਗੀ।