22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਨਵਾਂਸ਼ਹਿਰ ’ਚ ਭਰਵਾਂ ਸਵਾਗਤ ਖਿਡਾਰੀਆਂ ਨੂੰ ਦਿੱਤੇ ਜਾਣਗੇ ਵੱਡੇ ਇਨਾਮ-ਜਸਪ੍ਰੀਤ ਸਿੰਘ ਰੌਬੀ ਕੰਗ

ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ) - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ ਲਈ ਮਸ਼ਾਲ ਮਾਰਚ ਜ਼ਿਲ੍ਹਾ ਰੂਪਨਗਰ ਤੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਆਈ. ਟੀ.

ਅਜੀਤ ਡੈਸਕ 22-08-2026
ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ) - ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ ਲਈ ਮਸ਼ਾਲ ਮਾਰਚ ਜ਼ਿਲ੍ਹਾ ਰੂਪਨਗਰ ਤੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਪੁੱਜਣ ’ਤੇ ਗਰਮ ਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਮਸ਼ਾਲ ਮਾਰਚ ਦਾ ਸਵਾਗਤ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਜ਼ਿਲ੍ਹਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਜ਼ਿਲ੍ਹਾ ਖੇਡ ਅਫ਼ਸਰ ਵੰਦਨ ਚੌਹਾਨ, ਭੁਪਿੰਦਰ ਸਿੰਘ ਜਾਡਲਾ ਆਦਿ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਕੀਤਾ ਗਿਆ। ਮਸ਼ਾਲ ਮਾਰਚ ਦੇ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਪੁੱਜਣ ’ਤੇ ਕਰਵਾਏ ਗਏ ਸਵਾਗਤੀ ਸਮਾਗਮ ਵਿੱਚ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿੱਚ 38 ਖੇਡਾਂ ਸ਼ਾਮਲ ਹਨ ਤੇ 3 ਸਤੰਬਰ ਨੂੰ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੇਡਾਂ ਨੂੰ ਲੈ ਕੇ ਯਤਨਸ਼ੀਲ ਹਨ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਇਸ ਵਾਰ 10 ਲੱਖ ਖਿਡਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਜ਼ਿਲ੍ਹਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਿੱਚ ਕਿਸੇ ਵੀ ਖਿਡਾਰੀ/ਬੱਚੇ ਦੇ ਮਾਣ-ਸਨਮਾਨ ਵਿੱਚ ਕੋਈ ਵੀ ਕਮੀ ਨਹੀਂ ਰਹੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡਾਂ 03 ਸਤੰਬਰ 2026 ਤੋਂ 15 ਸਤੰਬਰ 2026, ਜ਼ਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ ਤੇ ਰਾਜ ਪੱਧਰੀ ਖੇਡਾਂ 10 ਨਵੰਬਰ ਤੋਂ 28 ਨਵੰਬਰ ਤੱਕ ਚੱਲਣਗੀਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀਆਂ/ਬੱਚਿਆਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ।
ਪਿਛਲੀ ਖ਼ਬਰ ਨਸ਼ਾ ਕਰਨ ਦੇ ਦੋਸ਼ ਹੇਠ ਇਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਾਂਗਰਸੀ ਆਗੂ ਕਮਲਜੀਤ ਬੰਗਾ, ਡਾ. ਹਮਦਰਦ ਦੇ ਜਨਮ ਦਿਨ ਦੀ ਖੁਸ਼ੀ ’ਚ ਲੱਡੂ ਵੰਡਦੇ ਹੋਏ ਨਾਲ ਹੋਰ। ਡਾ. ਬਰਜਿੰਦਰ ਸਿੰਘ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।