23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਲੋਂ ਪ੍ਰਚਾਰ ਵੈਨ ਰਵਾਨਾ

ਬਲਾਚੌਰ, 22 ਅਗਸਤ (ਨਰੇਸ਼ ਧੌਲ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ ਵਿੱਚ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 11 ਸਤੰਬਰ, 2026 ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਸਬੰਧੀ ਕੰਢੀ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਜਾਣਕਾਰੀ ਦੇਣ ਹਿੱਤ ਪ੍ਰਚਾਰ ਵੈਨ ਖੇਤਰੀ ਖੋਜ ਕੇਂਦਰ ਵਲੋਂ ਸਮੂਹ ਸਾਇੰਸਦਾਨਾਂ ਅਤੇ ਸਟਾਫ਼ ਦੀ ਹਾਜਰੀ ਵਿੱਚ ਰਵਾਨਾ ਕੀਤੀ ਗਈ।

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਰਵਾਏ ਜਾਣ ਵਾਲੇ ਕਿਸਾਨ ਮੇਲੇ ਸਬੰਧੀ ਪ੍ਰਚਾਰ ਵੈਨ ਰਵਾਨਾ ਕਰਦੇ ਹੋਏ ਨਿਰਦੇਸ਼ਕ ਡਾਕਟਰ ਮਨਮੋਹਨਜੀਤ ਸਿੰਘ ਅਤੇ ਹਾਜ਼ਰ ਸਮੁੱਚੇ ਸਾਇੰਸਦਾਨ। ਤਸਵੀਰ : ਨਰੇਸ਼ ਧੌਲ 23-08-2026
ਬਲਾਚੌਰ, 22 ਅਗਸਤ (ਨਰੇਸ਼ ਧੌਲ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ ਵਿੱਚ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 11 ਸਤੰਬਰ, 2026 ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਸਬੰਧੀ ਕੰਢੀ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਜਾਣਕਾਰੀ ਦੇਣ ਹਿੱਤ ਪ੍ਰਚਾਰ ਵੈਨ ਖੇਤਰੀ ਖੋਜ ਕੇਂਦਰ ਵਲੋਂ ਸਮੂਹ ਸਾਇੰਸਦਾਨਾਂ ਅਤੇ ਸਟਾਫ਼ ਦੀ ਹਾਜਰੀ ਵਿੱਚ ਰਵਾਨਾ ਕੀਤੀ ਗਈ। ਇਸ ਮੌਕੇ ਪਬਲੀਸਿਟੀ ਕਮੇਟੀ ਦੇ ਕਨਵੀਨਰ ਡਾ. ਵਰੁਣ ਅੱਤਰੀ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ ਰਾਹੀਂ ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਰੋਪੜ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਮੇਲੇ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਤਕਨੀਕੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ। ਇਸ ਮੇਲੇ ਦੌਰਾਨ ਹਾੜ੍ਹੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਫਲਦਾਰ ਬੂਟੇ ਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਦੀ ਵੀ ਮੇਲੇ ਵਿੱਚ ਵਿਕਰੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਸੂਫ਼ੀ ਦਰਬਾਰ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਅਗਲੀ ਖ਼ਬਰ ਪ੍ਰਾਧੀਨਤਾ ਦਾ ਅੰਤ ਅਤੇ ਬੇਗਮਪੁਰੇ ਦਾ ਸੰਕਲਪ ਯਾਤਰਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।