23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਰਨਾਣਾ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ’ਤੇ ਜੋੜ ਮੇਲਾ ਕਰਵਾਇਆ

ਬੰਗਾ, 22 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਦਰਬਾਰ ਦਾਤਾ ਮੀਆਂ ਸਾਹਿਬ ਪਿੰਡ ਕਰਨਾਣਾ ਵਿਖੇ ਦਾਤਾ ਮੀਆਂ ਸਾਹਿਬ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ’ਤੇ ਸਾਲਾਨਾ ਜੋੜ ਮੇਲਾ ਦਰਬਾਰ ਦੇ ਮੁੱਖ ਸੇਵਾਦਾਰ ਸਾਈਂ ਬਿੱਲੇ ਸ਼ਾਹ ਰਹਿਨੁਮਾਈ ਹੇਠ ਪ੍ਰਬੰਧਕ ਕਮੇਟੀ, ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਅਤੇ ਕਲਚਰ ਸੋਸਾਇਟੀ ਪੰਜਾਬ ਅਤੇ ਮੇਲਾ ਨਿਗਰਾਨ ਤੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਦਰਬਾਰ ਦੀਆਂ ਧਾਰਮਿਕ ਰਸਮਾਂ ਤੋਂ ਬਾਅਦ ਸਟੇਜ ਸਜਾਈ ਗਈ ਜਿਸ ਵਿੱਚ ਪੰਜਾਬ ਦੇ ਮਸ਼ਹੂਰ ਕੱਵਾਲ ਅਤੇ ਨਕਾਲ ਪਾਰਟੀਆਂ ਨੇ ਆਪਣਾ ਪ੍ਰੋਗਰਾਮ ਪੇਸ਼ ਕੀਤਾ।

ਅਜੀਤ ਡੈਸਕ 23-08-2026
ਬੰਗਾ, 22 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਦਰਬਾਰ ਦਾਤਾ ਮੀਆਂ ਸਾਹਿਬ ਪਿੰਡ ਕਰਨਾਣਾ ਵਿਖੇ ਦਾਤਾ ਮੀਆਂ ਸਾਹਿਬ ਅਤੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ’ਤੇ ਸਾਲਾਨਾ ਜੋੜ ਮੇਲਾ ਦਰਬਾਰ ਦੇ ਮੁੱਖ ਸੇਵਾਦਾਰ ਸਾਈਂ ਬਿੱਲੇ ਸ਼ਾਹ ਰਹਿਨੁਮਾਈ ਹੇਠ ਪ੍ਰਬੰਧਕ ਕਮੇਟੀ, ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਕਰਨਾਣਾ ਪ੍ਰਧਾਨ ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਅਤੇ ਕਲਚਰ ਸੋਸਾਇਟੀ ਪੰਜਾਬ ਅਤੇ ਮੇਲਾ ਨਿਗਰਾਨ ਤੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਦਰਬਾਰ ਦੀਆਂ ਧਾਰਮਿਕ ਰਸਮਾਂ ਤੋਂ ਬਾਅਦ ਸਟੇਜ ਸਜਾਈ ਗਈ ਜਿਸ ਵਿੱਚ ਪੰਜਾਬ ਦੇ ਮਸ਼ਹੂਰ ਕੱਵਾਲ ਅਤੇ ਨਕਾਲ ਪਾਰਟੀਆਂ ਨੇ ਆਪਣਾ ਪ੍ਰੋਗਰਾਮ ਪੇਸ਼ ਕੀਤਾ। ਮੇਲੇ ਦੇ ਦੂਜੇ ਦਿਨ ਅਲੈਕਸ ਕੋਟੀ, ਅਸ਼ਰਫ ਕਾਦਰੀ ਕਵਾਲ ਪਾਰਟੀ ਨੇ ਧਾਰਮਿਕ ਪ੍ਰੋਗ੍ਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਮੇਲੇ ਦੇ ਆਖਰੀ ਦਿਨ ਪੰਜਾਬ ਦੀ ਮਸ਼ਹੂਰ ਗਾਇਕਾ ਮਨਿੰਦਰ ਮਨੀ ਨੇ ਸੂਫ਼ੀ ਕਲਾਮ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਰਮੇਸ਼ ਰੰਗੀਲਾ ਕਵਾਲ ਪਾਰਟੀ ਨੇ ਦਰਬਾਰ ’ਤੇ ਚਾਦਰ ਚੜ੍ਹਾਉਣ ਦੀ ਰਸਮ ਮੌਕੇ ਕਵਾਲੀਆਂ ਪੇਸ਼ ਕੀਤੀਆਂ। ਸਾਈਂ ਬਿੱਲੇ ਸ਼ਾਹ ਵਲੋਂ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ। ਮੇਲੇ ਦੌਰਾਨ ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਵੀ ਲਗਾਏ ਗਏ ਜਿਸ ਵਿਚ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਅਮਰਜੀਤ ਸਿੰਘ ਕਰਨਾਣਾ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਜਸਵੀਰ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਦੀਪ, ਲਵਪ੍ਰੀਤ, ਸਤਨਾਮ ਸਿੰਘ ਗੁਰਦੀਪ ਸਿੰਘ ਭੂਪੀ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਹਾਨ ਕੀਰਤਨ ਦਰਬਾਰ ਅਤੇ ਲੜੀਵਾਰ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਸੂਫ਼ੀ ਦਰਬਾਰ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।