24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪਿੰਡ ਬਨਾਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ

ਕਾਠਗੜ੍ਹ, 23 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਬਨਾਂ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿੱਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਮੁੱਖ ਸੇਵਾਦਾਰ ਸਤਲੋਕ ਧਾਮ ਵਾਸਦੇਵ ਭੂੰਬਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 24-08-2026
ਕਾਠਗੜ੍ਹ, 23 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਬਨਾਂ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿੱਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਮੁੱਖ ਸੇਵਾਦਾਰ ਸਤਲੋਕ ਧਾਮ ਵਾਸਦੇਵ ਭੂੰਬਲਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਦੌਰਾਨ ਸੰਗਤ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਅਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਮੁੱਖ ਸੇਵਾਦਾਰ ਵਾਸਦੇਵ ਭੂੰਬਲਾ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀਆਂ ਜੜ੍ਹਾਂ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਇਸ ਮੌਕੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਅਤੇ ਮੁੱਖ ਸੇਵਾਦਾਰ ਵਾਸਦੇਵ ਭੂੰਬਲਾ ਨੇ ਕਿਹਾ ਕਿ ਸਮਾਜ ਵਿੱਚ ਧਾਰਮਿਕ ਅਤੇ ਆਧਿਆਤਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਐਨ. ਐਸ. ਐਸ ਵਿਭਾਗ ਦੇ ਵਿਦਿਆਰਥੀ ਸਦਭਾਵਨਾ ਦਿਵਸ ਮਨਾਉਣ ਸਮੇਂ ਨਾਲ ਪ੍ਰਿੰਸੀਪਲ ਡਾ. ਇੰਦ... ਅਗਲੀ ਖ਼ਬਰ ਫੁੱਟਬਾਲ ਪਲੇਅਰਜ਼ ਵੈੱਲਫੇਅਰ ਸੁਸਾਇਟੀ ਵਲੋਂ ਭਾਰਤੀ ਫੁੱਟਬਾਲ ਦੇ ਅੰਤਰਰਾਸ਼ਟਰੀ ਫੁੱਟਬਾਲਰਾਂ ਤੇ ਕੋਚਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।