24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਾਬਾ ਬਲਰਾਜ ਯੂਨੀਵਰਸਿਟੀ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਬਲਾਚੌਰ, 23 ਅਗਸਤ (ਨਰੇਸ਼ ਧੌਲ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਬਲਾਚੌਰ ਵਿਖੇ ਤੀਆਂ ਦਾ ਤਿਉਹਾਰ ਪ੍ਰਿੰਸੀਪਲ ਡਾ. ਸਤੀਸ਼ ਧੀਮਾਨ ਦੀ ਅਗਵਾਈ ਹੇਠ ਬੜੇ ਉਤਸ਼ਾਹ, ਚਾਅ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ।

ਅਜੀਤ ਡੈਸਕ 24-08-2026
ਬਲਾਚੌਰ, 23 ਅਗਸਤ (ਨਰੇਸ਼ ਧੌਲ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਂਟ ਕਾਲਜ ਬਲਾਚੌਰ ਵਿਖੇ ਤੀਆਂ ਦਾ ਤਿਉਹਾਰ ਪ੍ਰਿੰਸੀਪਲ ਡਾ. ਸਤੀਸ਼ ਧੀਮਾਨ ਦੀ ਅਗਵਾਈ ਹੇਠ ਬੜੇ ਉਤਸ਼ਾਹ, ਚਾਅ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਪੰਜਾਬੀ ਪਹਿਰਾਵੇ, ਲੋਕ ਗੀਤਾਂ, ਬੋਲੀਆਂ, ਗਿੱਧੇ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਲੋਕ ਵਿਰਾਸਤ ਨੂੰ ਪੇਸ਼ ਕੀਤਾ ਗਿਆ। ਝੂਲਿਆਂ, ਰਵਾਇਤੀ ਸਜਾਵਟ ਅਤੇ ਮਨੋਰੰਜਕ ਗਤੀਵਿਧੀਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਵੱਖ-ਵੱਖ ਮੁਕਾਬਲਿਆਂ ਵਿੱਚ ਦੀਆ ਠਾਕੁਰ ਨੂੰ ‘ਮਿਸ ਤੀਜ’ ਦੇ ਖਿਤਾਬ ਨਾਲ ਨਿਵਾਜਿਆ ਗਿਆ, ਜਦਕਿ ਰਿਤਿਕਾ ਧੀਮਾਨ ਅਤੇ ਮੁਸਕਾਨ ਨੂੰ ‘ਕਲਚਰ ਕਵੀਨ’ ਚੁਣਿਆ ਗਿਆ। ਬਿੰਦੀਆ ਤੇ ਜਸ਼ਨ ਨੂੰ ਸ਼ਾਨਦਾਰ ਪੇਸ਼ਕਾਰੀ ਲਈ ‘ਬੈਸਟ ਪਰਫਾਰਮਰ’ ਦਾ ਸਨਮਾਨ ਦਿੱਤਾ ਗਿਆ। ਪ੍ਰਿੰਸੀਪਲ ਡਾ. ਸਤੀਸ਼ ਕੁਮਾਰ ਧੀਮਾਨ ਨੇ ਸਾਰੇ ਭਾਗੀਦਾਰਾਂ ਤੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਤੇ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਸਾਂਝੀ ਭਾਗੀਦਾਰੀ ਦੀ ਭਾਵਨਾ ਪੈਦਾ ਕਰਦੇ ਹਨ। ਇਹ ਸਮਾਗਮ ਖੁਸ਼ੀ ਤੇ ਉਤਸ਼ਾਹ ਭਰੇ ਮਾਹੌਲ ਵਿੱਚ ਸਮਾਪਤ ਹੋਇਆ।
ਪਿਛਲੀ ਖ਼ਬਰ ਆਸਰੋਂ ਤੋਂ ਤੀਰਥ ਯਾਤਰਾ ਲਈ ਬੱਸ ਸ਼ਰਧਾ ਤੇ ਸਤਿਕਾਰ ਨਾਲ ਰਵਾਨਾ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪੀ.ਟੀ.ਐਮ. ਮੌਕੇ ਪ੍ਰੋਜੈਕਟ ਅਤੇ ਮਾਡਲਾਂ ਦੀ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।