25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੱਜਣ ਕੁਮਾਰ ਦਾ ਯੂਥ ਅਕਾਲੀ ਦਲ ਨੇ ਸਾੜਿਆ ਪੁਤਲਾ

ਨਵਾਂਸ਼ਹਿਰ, 24 ਅਗਸਤ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਤੇ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਦੀ ਅਗਵਾਈ ‘ਚ ਦਿੱਲੀ ਦੰਗਿਆ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦਾ ਪੁਤਲਾ ਸਾੜਿਆ ਗਿਆ ਅਤੇ ਕਾਂਗਰਸ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਤੇ ਪਰਮ ਸਿੰਘ ਖਾਲਸਾ ਕੌਂਸਲਰ ਨਵਾਂਸ਼ਹਿਰ ਨੇ ਆਖਿਆ ਕਿ ਕਾਂਗਰਸ ਪਾਰਟੀ ਦੇ ਕੁੱਝ ਆਗੂ ਸੱਜਣ ਕੁਮਾਰ ਨੂੰ ਨਾਇਕ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਅਜੀਤ ਡੈਸਕ 25-08-2026
ਨਵਾਂਸ਼ਹਿਰ, 24 ਅਗਸਤ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਤੇ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਦੀ ਅਗਵਾਈ ‘ਚ ਦਿੱਲੀ ਦੰਗਿਆ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦਾ ਪੁਤਲਾ ਸਾੜਿਆ ਗਿਆ ਅਤੇ ਕਾਂਗਰਸ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਤੇ ਪਰਮ ਸਿੰਘ ਖਾਲਸਾ ਕੌਂਸਲਰ ਨਵਾਂਸ਼ਹਿਰ ਨੇ ਆਖਿਆ ਕਿ ਕਾਂਗਰਸ ਪਾਰਟੀ ਦੇ ਕੁੱਝ ਆਗੂ ਸੱਜਣ ਕੁਮਾਰ ਨੂੰ ਨਾਇਕ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਆਖਿਆ ਕਿ ਸੱਜਣ ਕੁਮਾਰ ਨੇ ਦਿੱਲੀ ਦੰਗਿਆਂ ‘ਚ ਸਿੱਖ ਪਰਿਵਾਰਾਂ ਦੀ ਨਸਲਕੁਸ਼ੀ ਕੀਤੀ, ਉਹਨਾਂ ਨੂੰ ਸਿੱਖ ਸੰਗਤ ਕਦੇ ਵੀ ਮੁਆਫ ਨਹੀਂ ਕਰੇਗੀ। ਉਹਨਾਂ ਆਖਿਆ ਕਿ ਸੱਜਣ ਕੁਮਾਰ ਕਾਂਗਰਸ ਪਾਰਟੀ ਦਾ ਨਾਇਕ ਹੋ ਸਕਦਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਲਈ ਉਹ ਇੱਕ ਹਤਿਆਰਾ ਤੇ ਸਿੱਖ ਨਸਲਕੁਸ਼ੀ ਦਾ ਮੁੱਖ ਦੋਸ਼ੀ ਹੈ। ਉਹਨਾਂ ਆਖਿਆ ਕਿ 1984 ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ। ਅਜਿਹੇ ਆਗੂਆਂ ਨੇ ਦਿੱਲੀ ‘ਚ ਬੇਕਸੂਰ ਲੋਕਾਂ ਦਾ ਦਿਨ-ਦਿਹਾੜੇ ਕਤਲ ਕੀਤਾ ਅਤੇ ਉਹਨਾਂ ਦੀਆਂ ਸੰਪਤੀਆਂ ਨੂੰ ਸਾੜਿਆ ਗਿਆ। ਉਹਨਾਂ ਆਖਿਆ ਕਿ ਜੋ ਨੁਕਸਾਨ ਸਿੱਖ ਕੌਮ ਦਾ ਦਿੱਲੀ ਵਿੱਚ ਤਿੰਨ ਦਿਨਾਂ ‘ਚ ਹੋਇਆ ਉਹ ਦਹਾਕਿਆਂ ਵਿੱਚ ਵੀ ਪੂਰਾ ਨਹੀਂ ਹੋ ਸਕਦਾ। ਉਹਨਾਂ ਆਖਿਆ ਕਿ ਕਾਂਗਰਸ ਉਹ ਜਮਾਤ ਹੈ ਜਿਸਨੇ ਹਮੇਸ਼ਾ ਸਿੱਖ ਕੌਮ ਨਾਲ ਧਰੋ ਕਮਾਇਆ ਅਤੇ ਗੁਰਧਾਮਾਂ ‘ਤੇ ਹਮਲੇ ਕਰਵਾਏ। ਇਸ ਮੌਕੇ ਦਿਨੇਸ਼ ਕੁਮਾਰ ਕਰੀਹਾ ਸੀਨੀਅਰ ਆਗੂ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਪਸ਼ੂਆਂ ਦੇ ਵੱਗ ਲੈ ਕੇ ਸੜਕਾਂ ’ਤੇ ਘੁੰਮ ਰਹੇ ਲੋਕ ਦੇ ਰਹੇ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਨਵੀਨੀਕਰਨ ਦੇ ਨਾਂਅ ’ਤੇ ਪੁੱਟ ਕੇ ਛੱਡੀ ਸੜਕ ਲੋਕਾਂ ਲਈ ਬਣੀ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।