25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

269 ਗ੍ਰਾਮ ਨਸ਼ੀਲੇ ਪਦਾਰਥ ਸਮੇਤ 1 ਕਾਬੂ

ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ 1 ਵਿਅਕਤੀ ਨੂੰ 269 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਇੰਸ.

ਅਜੀਤ ਡੈਸਕ 25-08-2026
ਗੜ੍ਹਸ਼ੰਕਰ, 24 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ 1 ਵਿਅਕਤੀ ਨੂੰ 269 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਇੰਸ. ਗਗਨਦੀਪ ਸਿੰਘ ਐੱਸ.ਐੱਚ.ਓ. ਗੜ੍ਹਸ਼ੰਕਰ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਬੀਰਮਪੁਰ ਤੋਂ ਸ਼ਾਹਪੁਰ ਸਾਈਡ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪੁਲ ਨਹਿਰ ਬੀਰਮਪੁਰ ਪਾਸ ਪੁੱਜੀ ਤਾਂ ਸਾਹਮਣੇ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜ ਕੇ ਖਿਸਕਣ ਲੱਗਾ। ਪੁਲਿਸ ਨੇ ਸ਼ੱਕ ਦੀ ਬਿਨਾ ’ਤੇ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਜੋਗਾ ਸਿੰਘ ਵਾਸੀ ਬੀਰਮਪੁਰ ਥਾਣਾ ਗੜ੍ਹਸ਼ੰਕਰ ਦੱਸਿਆ। ਤਲਾਸ਼ੀ ਕਰਨ ’ਤੇ ਉਸਦੀ ਪਹਿਨੀ ਹੋਈ ਕੈਪਰੀ ਵਿਚੋਂ 269 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਰਵਿੰਦਰ ਸਿੰਘ ਉਰਫ਼ ਰਵੀ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 22-61-85 ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।
ਪਿਛਲੀ ਖ਼ਬਰ ਪਿੰਡ ਕੰਗਮਾਈ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਮੰਦਰ ਬਾਬਾ ਖਜਾਨਾ ਨਾਮਸੌਤ ਪਿੰਡ ਸੋਇਤਾ ਦਾ 36ਵਾਂ ਸਾਲਾਨਾ ਸੱਭਿਆਚਾਰਕ ਮੇਲਾ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।