ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਚੋਣ
ਪੱਸੀ ਕੰਢੀ, 24 ਅਗਸਤ (ਜਗਤਾਰ ਸਿੰਘ ਰਜਪਾਲਮਾ)-ਸਿੱਖਿਆ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਪ੍ਰਧਾਨਗੀ ਅਤੇ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਅਗਵਾਈ ਵਿਚ 70ਵੀਆਂ ਜ਼ਿਲ੍ਹਾ ਸਕੂਲ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿਚ ਕਰਵਾਈਆਂ ਗਈਆਂ ਜਿਸ ਵਿਚ ਜ਼ੋਨ ਗੜ੍ਹਦੀਵਾਲਾ ਦੀ ਸਰਕਲ ਸਟਾਈਲ ਕਬੱਡੀ ਅੰਡਰ-14 ਲੜਕਿਆਂ ਦੀ ਟੀਮ ਨੇ ਭਾਗ ਲਿਆ ਤੇ ਜ਼ਿਲ੍ਹੇ ਵਿਚ ਜੇਤੂ ਰਹੀ। ਇਸ ਟੀਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ ਵਧੀਆ ਪ੍ਰਦਰਸ਼ਨ ਕੀਤਾ ਤੇ ਸਿਲੈੱਕਸ਼ਨ ਟੀਮ ਵੱਲੋਂ ਇਸ ਖਿਡਾਰੀ ਦੀ ਸਟੇਟ ਖੇਡਾਂ ਲਈ ਸਿਲੈੱਕਸ਼ਨ ਕੀਤੀ ਗਈ।
ਅਜੀਤ ਡੈਸਕ
25-08-2026