25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਰੁਣੇਸ਼ ਸ਼ਾਕਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੀ ਪਿੰਡ ਪੁਰੀਕਾ ਵਿਖੇ ਅਹਿਮ ਬੈਠਕ

ਮੁਕੇਰੀਆਂ, 24 ਅਗਸਤ (ਰਾਮਗੜ੍ਹੀਆ)- ਭਾਜਪਾ ਪਾਰਟੀ ਦੀ ਮੀਟਿੰਗ ਪਿੰਡ ਪੁਰੀਕਾ ਵਿਖੇ ਅਰੁਣੇਸ਼ ਸ਼ਾਕਰ ਅਤੇ ਆਭਾਸ ਸ਼ਾਕਰ ਮਿੱਕੀ ਦੀ ਅਗਵਾਈ ਹੇਠ ਬੈਠਕ ਹੋਈ। ਬੈਠਕ ਵਿਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 25-08-2026
ਮੁਕੇਰੀਆਂ, 24 ਅਗਸਤ (ਰਾਮਗੜ੍ਹੀਆ)- ਭਾਜਪਾ ਪਾਰਟੀ ਦੀ ਮੀਟਿੰਗ ਪਿੰਡ ਪੁਰੀਕਾ ਵਿਖੇ ਅਰੁਣੇਸ਼ ਸ਼ਾਕਰ ਅਤੇ ਆਭਾਸ ਸ਼ਾਕਰ ਮਿੱਕੀ ਦੀ ਅਗਵਾਈ ਹੇਠ ਬੈਠਕ ਹੋਈ। ਬੈਠਕ ਵਿਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਪੰਜਾਬ ਦੇ ਆਮ ਲੋਕਾਂ, ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਸੂਬੇ ਦੇ ਵਿਕਾਸ ’ਤੇ ਕੀ ਪ੍ਰਭਾਵ ਪੈ ਰਿਹਾ ਹੈ, ਇਸ ਬਾਰੇ ਲੋਕਾਂ ਨਾਲ ਲਗਾਤਾਰ ਗੱਲਬਾਤ ਕਰਨੀ ਜ਼ਰੂਰੀ ਹੈ। ਇਸ ਮੌਕੇ ਅਰੁਣੇਸ਼ ਸ਼ਾਕਰ ਤੇ ਆਭਾਸ ਸ਼ਾਕਰ ਮਿੱਕੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਪਵੇਗਾ। ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਪਿੰਡਾਂ ਅਤੇ ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਅਰੁਣੇਸ਼ ਸ਼ਾਕਰ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਅਤੇ ਬਿਹਤਰ ਭਵਿੱਖ ਦੀ ਉਮੀਦ ਰੱਖਦੇ ਹਨ। ਉਨ੍ਹਾਂ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਆਗੂਆਂ ਤੇ ਵਰਕਰਾਂ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਤੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ, ਇੱਕਜੁੱਟਤਾ ਤੇ ਮਿਹਨਤ ਨਾਲ ਕੰਮ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਅਜੀਤ ਪੁਰੀਕਾ, ਜਰਨੈਲ ਸਿੰਘ, ਰਸਾਲ, ਡਾ. ਸੰਤੋਖ ਸਿੰਘ, ਸੁਰਿੰਦਰ ਕਾਲਾ, ਅਸ਼ਵਨੀ ਤੱਲੂਵਾਲਹ, ਪੱਪੂ ਬਾਗੜੋਈ, ਪ੍ਰਿੰਸੀਪਲ ਹਰਦੇਵ ਸਿੰਘ, ਕਾਲਾ ਅਬਦੁੱਲਾਪੁਰ, ਦਿਲਾਵਰ ਮਾਨਾ, ਰਵੀ ਸਰਪੰਚ ਪੁਰੀਕਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਲਮ ਛੋੜ ਹੜਤਾਲ 8ਵੇਂ ਦਿਨ ਵੀ ਜਾਰੀ ਅਗਲੀ ਖ਼ਬਰ 70ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।