ਨੌਜਵਾਨ ਅਕਾਲੀ ਆਗੂ ਰਮਨ ਨੰਦ ਲਾਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ
ਬਲਾਚੌਰ, 26 ਅਗਸਤ (ਨਰੇਸ਼ ਧੌਲ)- ਪਿਛਲੇ ਦਿਨੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ-ਮੁੱਖ ਮੰਤਰੀ ਪੰਜਾਬ ’ਤੇ ਗੁਰਦੁਆਰਾ ਨੰਦੇੜ ਸਾਹਿਬ ਵਿਖੇ ਹੋਏ ਹਮਲੇ ਦੌਰਾਨ ਇੱਕ ਵਿਅਕਤੀ ਵੱਲੋਂ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਸੀ, ਜਿਸ ‘ਤੇ ਨੌਜਵਾਨ ਅਕਾਲੀ ਆਗੂ ਚੌਧਰੀ ਰਮਨ ਨੰਦ ਲਾਲ ਪੋਤਰਾ ਸਾਬਕਾ ਵਿਧਾਇਕ ਸਵ. ਚੌਧਰੀ ਨੰਦ ਲਾਲ ਸੰਸਦੀ ਸਕੱਤਰ ਪੰਜਾਬ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਬਲਾਚੌਰ, 26 ਅਗਸਤ (ਨਰੇਸ਼ ਧੌਲ)- ਪਿਛਲੇ ਦਿਨੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ-ਮੁੱਖ ਮੰਤਰੀ ਪੰਜਾਬ ’ਤੇ ਗੁਰਦੁਆਰਾ ਨੰਦੇੜ ਸਾਹਿਬ ਵਿਖੇ ਹੋਏ ਹਮਲੇ ਦੌਰਾਨ ਇੱਕ ਵਿਅਕਤੀ ਵੱਲੋਂ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਸੀ, ਜਿਸ ‘ਤੇ ਨੌਜਵਾਨ ਅਕਾਲੀ ਆਗੂ ਚੌਧਰੀ ਰਮਨ ਨੰਦ ਲਾਲ ਪੋਤਰਾ ਸਾਬਕਾ ਵਿਧਾਇਕ ਸਵ. ਚੌਧਰੀ ਨੰਦ ਲਾਲ ਸੰਸਦੀ ਸਕੱਤਰ ਪੰਜਾਬ ਸਰਕਾਰ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਜਿੱਥੇ ਉਨ੍ਹਾਂ ਸਰਦਾਰ ਬਾਦਲ ਦੀ ਸਿਹਤ ਦਾ ਪਤਾ ਲਿਆ ਉਥੇ ਵਾਹਿਗੁਰੂ ਅੱਗੇ ਉਨ੍ਹਾਂ ਦੇ ਛੇਤੀ ਹੀ ਸਿਹਤਯਾਬ ਹੋਣ ਦੀ ਅਰਦਾਸ ਬੇਨਤੀ ਵੀ ਕੀਤੀ। ਇਸ ਤੋਂ ਇਲਾਵਾ ਚੌਧਰੀ ਰਮਨ ਨੰਦ ਲਾਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਪਾਰਟੀ ਦੇ ਮੌਜੂਦਾ ਹਾਲਾਤ ਸਬੰਧੀ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਦਾਰ ਬਾਦਲ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜਬੂਤ ਕਰਨ ਲਈ ਨਿਰਦੇਸ਼ ਦਿੱਤੇ। ਰਮਨ ਨੰਦ ਲਾਲ ਨੇ ਸਰਦਾਰ ਬਾਦਲ ਨੂੰ ਪੂਰਾ ਯਕੀਨ ਦਿਵਾਇਆ ਕਿ ਜਿਸ ਤਰ੍ਹਾਂ ਮੇਰੇ ਦਾਦਾ ਸਵ. ਚੌਧਰੀ ਨੰਦ ਲਾਲ ਪਾਰਟੀ ਨੂੰ ਪੂਰੀ ਤਰ੍ਹਾਂ ਸਮਰਪਿਤ ਰਹੇ ਸਨ। ਉਸੇ ਤਰ੍ਹਾਂ ਮੈਂ ਵੀ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਕਰਦਾ ਰਹਾਂਗਾ।