27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਅਦਾ ਕਰੇਗਾ - ਗੁਰਪ੍ਰੀਤ ਗੁੱਜਰ

ਕਾਠਗੜ੍ਹ, 26 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਵਿਧਾਨ ਸਭਾ ਦੀਆਂ 2027 ਵਿੱਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਅਦਾ ਕਰੇਗਾ ਕਿਉਂਕਿ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਰੀੜ੍ਹ ਦੀ ਹੱਡੀ ਹੈ। ਯੂਥ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ-ਰਾਤ ਸਖਤ ਮਿਹਨਤ ਕਰ ਰਹੇ ਹਨ, ਜਿਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸੱਤਾ ਵਿੱਚ ਆ ਸਕੇ।

ਅਜੀਤ ਡੈਸਕ 27-08-2026
ਕਾਠਗੜ੍ਹ, 26 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)- ਵਿਧਾਨ ਸਭਾ ਦੀਆਂ 2027 ਵਿੱਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਯੂਥ ਅਕਾਲੀ ਦਲ ਆਪਣੀ ਅਹਿਮ ਭੂਮਿਕਾ ਅਦਾ ਕਰੇਗਾ ਕਿਉਂਕਿ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਰੀੜ੍ਹ ਦੀ ਹੱਡੀ ਹੈ। ਯੂਥ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ-ਰਾਤ ਸਖਤ ਮਿਹਨਤ ਕਰ ਰਹੇ ਹਨ, ਜਿਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸੱਤਾ ਵਿੱਚ ਆ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਪੂਰੀ ਮਿਹਨਤ ਸ਼੍ਰੋਮਣੀ ਅਕਾਲੀ ਦਲ ਸਿਖਰਾਂ ‘ਤੇ ਪਹੁੰਚਾਣ ਤੇ ਸਰਗਰਮ ਰਹਿਣ ਵਾਲੇ ਆਗੂ ਵਜੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੀ ਵੱਡੀ ਪਛਾਣ ਬਣਾ ਲਈ ਹੈ। ਉਹ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਨੌਜਵਾਨ ਵਰਗ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਵਿੱਚ ਵੀ ਆਪਣੀ ਭੂਮਿਕਾ ਨਿਭਾਉਣ ਲਈ ਯਤਨਸ਼ੀਲ ਰਹਿੰਦੇ ਹਨ। ਗੁਰਪ੍ਰੀਤ ਗੁੱਜਰ ਰੈਲਮਾਜਰਾ ਦਾ ਇਹ ਮੰਨਣਾ ਹੈ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਤਸਵੀਰ 26 ਨਵਾਂਸ਼ਹਿਰ 15 ਗੁਰਪ੍ਰੀਤ ਗੁੱਜਰ ਰੈਲਮਾਜਰਾ
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਅਦਾ ਕਰੇਗਾ - ਗੁਰਪ੍ਰੀਤ ਗੁੱਜਰ ਅਗਲੀ ਖ਼ਬਰ ਸ.ਸੀ.-ਬੀ.ਸੀ. ਅਧਿਆਪਕ ਯੂਨੀਅਨ ਕੱਲ੍ਹ ਦੀ ਮਹਾਂ ਹੜਤਾਲ ਵਿੱਚ ਭਾਗ ਲਵੇਗੀ - ਪੱਲੀ ਝਿੱਕੀ, ਸੈਂਪਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।