ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ’ਤੇ ਹੋਵੇ ਸਖ਼ਤੀ - ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 26 ਅਗਸਤ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਸੰਬੰਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਉਣ ਲਈ ਸਖਤੀ ਵਰਤੀ ਜਾਵੇ।
ਅਜੀਤ ਡੈਸਕ
27-08-2026