29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ - ਡਾ. ਸੁਖਵਿੰਦਰ ਸਿੰਘ, ਡਾ. ਗੌਰਵਦੀਪ ਸਿੰਘ

ਕਟਾਰੀਆਂ, 27 ਅਗਸਤ (ਪ੍ਰੇਮੀ ਸੰਧਵਾਂ) - ਸੇਵਾ-ਮੁਕਤ ਸਿਵਲ ਸਰਜਨ ਤੇ ਉੱਘੇ ਸਮਾਜ ਸੇਵੀ ਡਾ. ਸੁਖਵਿੰਦਰ ਸਿੰਘ ਹੀਰਾ ਤੇ ਹੀਰਾ ਸਕੈਨ ਸੈਂਟਰ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਡਾ.

ਅਜੀਤ ਡੈਸਕ 28-08-2026
ਕਟਾਰੀਆਂ, 27 ਅਗਸਤ (ਪ੍ਰੇਮੀ ਸੰਧਵਾਂ) - ਸੇਵਾ-ਮੁਕਤ ਸਿਵਲ ਸਰਜਨ ਤੇ ਉੱਘੇ ਸਮਾਜ ਸੇਵੀ ਡਾ. ਸੁਖਵਿੰਦਰ ਸਿੰਘ ਹੀਰਾ ਤੇ ਹੀਰਾ ਸਕੈਨ ਸੈਂਟਰ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਡਾ. ਗੌਰਵਦੀਪ ਸਿੰਘ ਨੇ ਕਿਹਾ ਕਿ ਜੋ ਲੋਕ ਬਿਨਾ ਕਿਸੇ ਸੁਆਰਥ ਦੇ ਲੋੜਵੰਦਾਂ ਦੀ ਸੇਵਾ ਕਰਦੇ ਹਨ ਉਹ ਲੋਕ ਹਮੇਸ਼ਾ ਹੀ ਵਧਾਈ ਦੇ ਪਾਤਰ ਹੁੰਦੇ ਹਨ ਕਿਉਂਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉਤਮ ਸੇਵਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰਨ ਦਾ ਕਾਰਜ ਵੀ ਪ੍ਰਮਾਤਮਾ ਨੇ ਧੁਰ ਦਰਗਾਹੋਂ ਸੱਚੇ ਸੁੱਚੇ ਤੇ ਧਰਮੀ ਲੋਕਾਂ ਦੇ ਕਰਮਾਂ ਵਿੱਚ ਲਿਖਿਆ ਹੁੰਦਾ ਹੈ ਜਿਸ ਕਾਰਨ ਉਹ ਲੋਕ ਹਮੇਸ਼ਾ ਹੀ ਲੋੜਵੰਦਾਂ ਦੀ ਸੇਵਾ ਲਈ ਤੱਤਪਰ ਰਹਿੰਦੇ ਹਨ ਕਿਉਂਕਿ ਕਈ ਲੋਕਾਂ ਕੋਲ ਪੈਸੇ ਦੇ ਭਰਵੇਂ ਖ਼ਜ਼ਾਨੇ ਹੋਣ ਦੇ ਬਾਵਜੂਦ ਵੀ ਉਹ ਸੇਵਾ ਦੇ ਕਾਰਜ ਵਿੱਚ ਆਪਣਾ ਹਿੱਸਾ ਪਾਉਣ ਤੋਂ ਕੰਨੀ ਕਤਰਾਉਂਦੇ ਦੇਖੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਾਇਆ ਦੇ ਲਾਲਚ ਤੋਂ ਦੂਰ ਰਹਿ ਕੇ ਗਰੀਬਾਂ ਦੀ ਸੇਵਾ ਕਰਨ ਦੇ ਨਾਲ-ਨਾਲ ਪ੍ਰਮਾਤਮਾ ਦੀ ਬੰਦਗੀ ਵੀ ਜ਼ਰੂਰ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਪਿੰਡ ਭਾਰਟਾ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬੱਲੋਵਾਲ ਸੌਂਖੜੀ ਦਾ ਸਰਕਾਰੀ ਸਮਾਰਟ ਸਕੂਲ ਖੋਲ੍ਹ ਰਿਹੈ ਮੌਜੂਦਾ ਸਰਕਾਰ ਦੀ ਸਿੱਖਿਆ ਸੁਧਾਰਾਂ ਦੀ ਪੋਲ - ਅਜੇ ਮੰਗੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।