28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਤਹਿਸੀਲ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਰਘਵੀਰ ਸਿੰਘ ਬੈਂਸ ਸਨਮਾਨਿਤ

ਬੰਗਾ, 27 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਦਾਣਾ ਮੰਡੀ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮਾਗਮ ਦੌਰਾਨ ਐਸ. ਡੀ.

ਅਜੀਤ ਡੈਸਕ 28-08-2026
ਬੰਗਾ, 27 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਦਾਣਾ ਮੰਡੀ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮਾਗਮ ਦੌਰਾਨ ਐਸ. ਡੀ. ਐਮ ਵਿਪਨ ਭੰਡਾਰੀ ਵੱਲੋਂ ਸ: ਰਘਬੀਰ ਸਿੰਘ ਬੈਂਸ ਸੇਵਾ-ਮੁਕਤ ਸੁਪਰਡੈਂਟ ਸਿੱਖ ਨੈਸ਼ਨਲ ਕਾਲਜ ਬੰਗਾ ਨੂੰ ਸਮਾਜ ਸੇਵੀ ਕਾਰਜਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਸ: ਬੈਂਸ ਇੱਕ ਮੰਨੇ ਪ੍ਰਮੰਨੇ ਵਾਤਾਵਰਣ ਪ੍ਰੇਮੀ, ਇੱਕ ਪ੍ਰਸਿੱਧ ਲੇਖਕ ਅਤੇ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਬਤੌਰ ਦਫ਼ਤਰ ਸੁਪਰਡੈਂਟ 44 ਸਾਲ ਵਧੀਆ ਸੇਵਾਵਾਂ ਨਿਭਾਆਈਆਂ ਹਨ ਤੇ ਦੁਨੀਆਂ ਭਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਪਿਆਰ ਸਤਿਕਾਰ ਖੱਟਿਆ। ਆਪ ਮਨੁੱਖੀ ਅਧਿਕਾਰ ਮੰਚ ਪੰਜਾਬ ਦੇ ਬਲਾਕ ਸਕੱਤਰ, ਆਸ ਸੋਸ਼ਲ ਵੈਲਫੇਅਰ ਸੋਸਾਇਟੀ ਨਵਾਂ ਸ਼ਹਿਰ ਦੇ ਮੀਤ ਪ੍ਰਧਾਨ ਤੇ ਸੇਵਾ ਸੁਸਾਇਟੀ ਬੰਗਾ ਦੇ ਸਕੱਤਰ ਰਹੇ ਹਨ।
ਪਿਛਲੀ ਖ਼ਬਰ ਦਿੱਲੀ ਮੁੱਢ-ਕਦੀਮ ਤੋਂ ਹੀ ਪੰਜਾਬ ਤੇ ਸਿੱਖਾਂ ਦੀ ਵੈਰੀ ਰਹੀ ਹੈ -ਮਹਿੰਦਰ ਸਿੰਘ ਹੁਸੈਨਪੁਰ ਅਗਲੀ ਖ਼ਬਰ ਬੀ. ਐਲ. ਐਮ. ਕਾਲਜ ਦਾ ਬੀ. ਏ ਸਮੈਸਟਰ ਦੂਸਰੇ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।