ਬਲਾਚੌਰ, ਪੋਜੇਵਾਲ ਸੜਕ ਦਾ ਕੰਮ ਲੰਬੇ ਸਮੇਂ ਤੋਂ ਅਧੂਰਾ, ਲੋਕਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ
ਸੜਕ ਦਾ ਕੰਮ ਜਲਦ ਮੁਕੰਮਲ ਕਰਨ ਦੀ ਮੰਗ
ਟੱਪਰੀਆਂ ਖੁਰਦ, 28 ਅਗਸਤ (ਬੂਥਗੜ੍ਹੀਆ) - ਬਲਾਚੌਰ ਤੋਂ ਪੋਜੇਵਾਲ ਨੂੰ ਜਾਣ ਵਾਲੀ ਸੜਕ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਨਿਰਮਾਣ ਅਧੀਨ ਹੈ, ਪਰ ਅਜੇ ਤੱਕ ਇਸ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਸਕਿਆ। ਸੜਕ ਦਾ ਕੰਮ ਅਧੂਰਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭ
ਭਾਜਪਾ ਆਗੂ ਵਿਜੇ ਭਾਟੀਆ
29-08-2026
ਟੱਪਰੀਆਂ ਖੁਰਦ, 28 ਅਗਸਤ (ਬੂਥਗੜ੍ਹੀਆ) - ਬਲਾਚੌਰ ਤੋਂ ਪੋਜੇਵਾਲ ਨੂੰ ਜਾਣ ਵਾਲੀ ਸੜਕ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਨਿਰਮਾਣ ਅਧੀਨ ਹੈ, ਪਰ ਅਜੇ ਤੱਕ ਇਸ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਸਕਿਆ। ਸੜਕ ਦਾ ਕੰਮ ਅਧੂਰਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਕਿਹਾ ਕਿ ਕਈ ਥਾਵਾਂ ’ਤੇ ਸੜਕ ਬੰਦ ਕੀਤੀ ਹੋਈ ਹੈ ਅਤੇ ਕਈ ਥਾਵਾਂ ’ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ। ਕਿਤੇ ਸੜਕ ਦੀ ਇੱਕ ਸਾਈਡ ਤਿਆਰ ਕੀਤੀ ਗਈ ਹੈ ਅਤੇ ਦੂਜੀ ਸਾਈਡ ’ਤੇ ਆਵਾਜਾਈ ਕਰਨੀ ਪੈਂਦੀ ਹੈ, ਜਿਸ ਕਾਰਨ ਲੋਕਾਂ ਨੂੰ ਖਾਸ ਕਰਕੇ ਆਵਾਜਾਈ ਦੇ ਸਮੇਂ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ। ਕਈ ਥਾਵਾਂ ’ਤੇ ਸਲੈਬਾਂ ਅਤੇ ਹੋਰ ਕੰਮ ਵੀ ਲੰਬੇ ਸਮੇਂ ਤੋਂ ਅਧੂਰੇ ਪਏ ਹਨ। ਭਾਟੀਆ ਨੇ ਦੱਸਿਆ ਕਿ ਇਲਾਕੇ ਦੀਆਂ ਹੋਰ ਕਈ ਸੜਕਾਂ ਦੇ ਕੰਮ ਵੀ ਕਾਫ਼ੀ ਦਿਨਾਂ ਤੋਂ ਅਧੂਰੇ ਪਏ ਹਨ। ਸੜਕਾਂ ਦੇ ਨਿਰਮਾਣ ਕਾਰਜ ਵਿੱਚ ਦੇਰੀ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਡੀ ਸਮੱਸਿਆ ਉਸ ਸਮੇਂ ਪੈਦਾ ਹੁੰਦੀ ਹੈ ਜਦੋਂ ਸੜਕ ਦੇ ਇੱਕ ਪਾਸੇ ਸੀਮੈਂਟਿਡ ਸਲੈਬ ਬਣੀ ਹੋਵੇ ਤੇ ਦੂਜੇ ਪਾਸੇ ਆਵਾਜਾਈ ਚੱਲ ਰਹੀ ਹੋਵੇ। ਇਸ ਕਾਰਨ ਸੜਕ ਤੰਗ ਹੋ ਜਾਂਦੀ ਹੈ ਤੇ ਲੋਕਾਂ ਲਈ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਲਾਕੇ ਦੇ ਲੋਕਾਂ ਦੀ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਪੁਰਜ਼ੋਰ ਮੰਗ ਹੈ ਕਿ ਬਲਾਚੌਰ-ਪੋਜੇਵਾਲ ਸੜਕ ਸਮੇਤ ਇਲਾਕੇ ਦੀਆਂ ਸਾਰੀਆਂ ਅਧੂਰੀਆਂ ਸੜਕਾਂ ਦੇ ਕੰਮ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਲੋਕਾਂ ਨੂੰ ਆਉਣ-ਜਾਣ ਲਈ ਸੁਚਾਰੂ ਤੇ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਬਲਾਚੌਰ ਆਉਣ-ਜਾਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦੇਵੇਗੀ।